ਲੁਧਿਆਣਾ- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭ੍ਰਿਸ਼ਟਾਚਾਰ ਮੁਕਤ ਦੇਸ਼ ਦੀ ਸਿਰਜਣਾ ਕਰਨ ਲਈ ਕੇਂਦਰ ਦੀ ਕੌਮੀ ਜਮਹੂਰੀ ਗਠਜੋੜ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਡਿਜੀਟਲ ਇੰਡੀਆ’ ਪ੍ਰੋਗਰਾਮ ਨੂੰ ਸਾਕਾਰ ਕਰਨ ਲਈ ਸਹਿਯੋਗ ਕਰਨ।
ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਰਾਜ ਪੱਧਰੀ ‘ਡਿਜੀਧੰਨ ਮੇਲਾ’ ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਦੀ ਕੌਮੀ ਜਮਹੂਰੀ ਗਠਜੋੜ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੂੰ ਵਿਕਾਸ ਦੇ ਨਵੇਂ ਦਿਸਹੱਦੇ ਕਾਇਮ ਕਰਨ ਵੱਲ ਲਿਜਾਇਆ ਜਾ ਰਿਹਾ ਹੈ। ਜਿਸ ਲਈ ਸਭ ਤੋਂ ਜ਼ਰੂਰੀ ਹੈ ਕਿ ਦੇਸ਼ ਨੂੰ ਪਹਿਲਾਂ ਕਾਲਾ ਧੰਨ ਤੇ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾਵੇ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਹੀ ਨੋਟਬੰਦੀ ਅਤੇ ਡਿਜੀਟਲ ਇੰਡੀਆ ਦਾ ਟੀਚਾ ਮਿਥਿਆ ਗਿਆ ਸੀ। ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਡਿਜੀਟਲ ਇੰਡੀਆ ਦਾ ਸੁਪਨਾ ਸਾਕਾਰ ਕਰਨ ਲਈ ਲੋਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਨੋਟਬੰਦੀ ਕਾਰਨ ਭਾਵੇਂਕਿ ਲੋਕਾਂ ਨੂੰ ਸ਼ੁਰੂਆਤ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਲੋਕਾਂ ਵੱਲੋਂ ਇਸ ਕਦਮ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਥਿਤੀ ਦਿਨੋਂ ਦਿਨ ਆਮ ਵਾਂਗ ਹੁੰਦੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਲੇ ਧੰਨ ਨੂੰ ਖ਼ਤਮ ਕਰਨ ਅਤੇ ‘ਡਿਜੀਟਲ ਇੰਡੀਆ’ ਨੂੰ ਉਤਸ਼ਾਹਿਤ ਕਰਨ ਲਈ ਹੀ ਨੋਟਬੰਦੀ ਦਾ ਫੈਸਲਾ ਕੀਤਾ ਸੀ, ਜਿਸ ਦੇ ਭਵਿੱਖ ਵਿੱਚ ਵਧੀਆ ਨਤੀਜੇ ਦੇਖਣ ਨੂੰ ਮਿਲਣਗੇ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਨੋਟਬੰਦੀ ਦੇ ਫੈਸਲੇ ਦਾ ਲਗਾਤਾਰ ਵਿਰੋਧ ਕੀਤੇ ਜਾਣ ਬਾਰੇ ਪੁੱਛੇ ਜਾਣ ‘ਤੇ ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਜਰੀਵਾਲ ਦੇਸ਼ ਦੇ ਇੱਕਮਾਤਰ ਉਹ ਰਾਜਸੀ ਨੇਤਾ ਹਨ, ਜੋ ਰਾਸ਼ਟਰ ਦੇ ਹਿੱਤ ਵਿੱਚ ਲਏ ਹਰੇਕ ਫੈਸਲੇ ਦਾ ਵਿਰੋਧ ਕਰਦੇ ਹਨ। ਉਨ•ਾਂ ਕਿਹਾ ਕਿ ਕੇਜਰੀਵਾਲ ਦੇਸ਼ ਦੇ ਹਿੱਤਾਂ ਨੂੰ ਪਾਸੇ ਰੱਖ ਕੇ ਰਾਜਨੀਤੀ ਕਰਦੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ‘ਤੇ ਉਨ•ਾਂ ਕਿਹਾ ਕਿ ਇਸ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ। ਉਨ•ਾਂ ਕਿਹਾ ਕਿ ਕੇਜਰੀਵਾਲ ਕਦੇ ਵੀ ਸਫ਼ਲ ਲੋਕ ਨੇਤਾ ਨਹੀਂ ਬਣ ਸਕਦਾ ਕਿਉਂਕਿ ਉਸ ਕੋਲ ਲੋਕਾਂ ਅਤੇ ਦੇਸ਼ ਦੀ ਅਗਵਾਈ ਕਰਨ ਲਈ ਜ਼ਰੂਰੀ ਤਜ਼ਰਬੇ ਦੀ ਵੱਡੀ ਘਾਟ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਨਾਵਾਂ ਦਾ ਪੈਨਲ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਭੇਜਿਆ ਜਾ ਚੁੱਕਾ ਹੈ ਅਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦ ਹੀ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ•ਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵੱਡੇ ਬਦਲਾਅ ਦੇ ਵਿੱਚ ਦੀ ਲੰਘ ਰਿਹਾ ਹੈ। ਜਿਸ ਲਈ ਜ਼ਰੂਰੀ ਹੈ ਕਿ ਲੋਕ ਵੀ ਆਪਣੀ ਮਨੋਦਸ਼ਾ ਬਦਲ ਕੇ ‘ਡਿਜੀਟਲ ਇੰਡੀਆ’ ਦਾ ਹਿੱਸਾ ਬਣਨ। ਉਨ•ਾਂ ਕਿਹਾ ਕਿ ਲੋਕਾਂ ਨੂੰ ਡਿਜੀਟਲ ਬਣਾਉਣ ਵਿੱਚ ਭਾਜਪਾ ਦਾ ਯੁਵਾ ਮੋਰਚਾ ਅਹਿਮ ਭੂਮਿਕਾ ਨਿਭਾਵੇਗਾ।
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਪ੍ਰਸਾਸ਼ਕੀ ਸੁਧਾਰ ਵਿਭਾਗ ਪੰਜਾਬ ਦੇ ਮੁੱਖੀ ਸ੍ਰੀ ਰਜਨੀਸ਼ ਮਲਹੋਤਰਾ, ਨੀਤੀ ਆਯੋਗ ਦੇ ਸਲਾਹਕਾਰ ਸ੍ਰੀਮਤੀ ਸੁਨੀਤਾ ਸਾਂਘੀ, ਡਾਇਰੈਕਟਰ ਸ੍ਰੀ ਜਤਿੰਦਰ ਸਿੰਘ, ਪੁਸ਼ਪਿੰਦਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਨਗਦੀ ਰਹਿਤ ਲੈਣ ਦੇਣ ਕਰਨ ਵਾਲੇ ਖਾਤਾਧਾਰਕ ਲੋਕਾਂ ਦਾ ਲੱਕੀ ਡਰਾਅ ਵੀ ਕੱਢਿਆ ਗਿਆ। ਇਸ ਮੌਕੇ ਪੂਰੀ ਤਰ•ਾਂ ਨਗਦੀ ਰਹਿਤ ਕੰਮ ਕਰਨ ਵਾਲੇ ਲੁਧਿਆਣਾ ਦੇ ਦੋ ਸਕੂਲਾਂ, ਮਾਲ ਵਿਭਾਗ ਲੁਧਿਆਣਾ ਅਤੇ ਨਗਦੀ ਰਹਿਤ ਵਿਸ਼ੇ ‘ਤੇ ਹੋਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜੂਨੀਵਰ ਵਿਸ਼ਵ ਚੈਂਪੀਅਨ ਮੁੱਕੇਬਾਜ ਮਨਦੀਪ ਕੌਰ ਸੰਧੂ, ਵੈਟਰਨ ਭਾਰਤੀ ਹਾਕੀ ਖ਼ਿਡਾਰਨ ਪ੍ਰਿਤਪਾਲ ਕੌਰ, ਉਲੰਪਿਕ ਸੋਨ ਤਗਮਾ ਜੇਤੂ ਪਾਰੁਲ ਗੁਪਤਾ, ਪਲਪ੍ਰੀਤ ਸਿੰਘ ਬਰਾੜ ਤੇ ਗੁਰਵਿੰਦਰ ਸਿੰਘ ਗਿੱਲ (ਦੋਵੇਂ ਅੰਤਰਰਾਸ਼ਟਰੀ ਬਾਸਕਿਟਬਾਲ ਖ਼ਿਡਾਰੀ) ਅਤੇ ਅੰਤਰਰਾਸ਼ਟਰੀ ਖ਼ਿਡਾਰੀ ਹਰਦੀਪ ਸਿੰਘ ਗਰੇਵਾਲ ਨੇ ਵੀ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਡਿਜੀਟਲ ਇੰਡੀਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਜ਼ਿਲ•ਾ ਭਾਜਪਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।