best platform for news and views

ਕੇਜਰੀਵਾਲ ਸਮੁੱਚੇ ਪੰਜਾਬੀਆਂ ਤੋਂ ਵੀ ਮੁਆਫੀ ਮੰਗਣ – ਪਰੋਚਾ

Please Click here for Share This News

ਧੂਰੀ, 17 ਮਾਰਚ (ਮਹੇਸ਼) -ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣਾ ਸਪਸ਼ਟ ਕਰਦਾ ਹੈ ਕਿ ਚੋਣਾਂ ਦੌਰਾਨ ਲਾਹਾ ਲੈਣ ਦੇ ਮਕਸਦ ਨਾਲ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਸੀ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਕੀ ਪਰੋਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ•ਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਨੂੰ ਨਸ਼ਿਆਂ ‘ਚ ਡੁੱਬਿਆ ਦੱਸ ਕੇ ਜਿੱਥੇ ਪੰਜਾਬੀਆਂ ਨੂੰ ਬਦਨਾਮ ਕੀਤਾ ਉੱਥੇ ਹੀ ਵਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰ ਦੱਸ ਕੇ ਉਨ•ਾਂ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰ ਕੇ ਚੋਣਾਂ ‘ਚ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਸੀ ਅਤੇ ਅਰਵਿੰਦ ਕੇਜਰੀਵਾਲ ਨੂੰ ਸਾਰੇ ਪੰਜਾਬੀਆਂ ਤੋਂ ਵੀ ਮੁਆਫ਼ੀ ਮੰਗਣੀ ਚਾਹੀਦੀ ਹੈ।

ਕੈਪਸ਼ਨ – ਵਿਕੀ ਪਰੋਚਾ ਦੀ ਫਾਈਲ ਤਸਵੀਰ

Please Click here for Share This News

Leave a Reply

Your email address will not be published. Required fields are marked *