best platform for news and views

ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

Please Click here for Share This News

ਚੰਡੀਗੜ•, 22 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਉਨ•ਾਂ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇਸ ਸਬੰਧੀ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ।
ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵੱਲੋਂ ਸੁਤੰਤਰਤਾ ਸੈਨਾਨੀਆਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਬਾਰੇ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸੂਬਾਈ ਸਰਕਾਰ ਵੱਲੋਂ ਪਹਿਲਾਂ ਹੀ ਆਜ਼ਾਦੀ ਘੁਲਾਟੀਆਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ।
ਉਨ•ਾਂ ਦੱਸਿਆ ਕਿ ਸੂਬਾਈ ਸਰਕਾਰ ਵੱਲੋਂ ਚਲਾਈਆਂ ਗਈਆਂ ਏ.ਸੀ. ਅਤੇ ਗ਼ੈਰ-ਏ.ਸੀ. ਬੱਸਾਂ ਵਿੱਚ ਆਜ਼ਾਦੀ ਘੁਲਾਟੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਤੋਂ ਇਲਾਵਾ ਮ੍ਰਿਤਕ ਆਜ਼ਾਦੀ ਘੁਲਾਟੀਆਂ ਦੀਆਂ ਵਿਧਾਵਾਵਾਂ ਨੂੰ ਵੀ ਇਹ ਸਹੂਲਤ ਦਿੱਤੀ ਜਾ ਰਹੀ ਹੈ। ਵਿਧਵਾ ਦੀ ਮੌਤ ਬਾਅਦ ਮ੍ਰਿਤਕ ਆਜ਼ਾਦੀ ਘੁਲਾਟੀਏ ਦੀ ਅਣਵਿਆਹੀ ਬੇਰੁਜ਼ਗਾਰ ਧੀ ਵੀ ਇਸ ਸਹੂਲਤ ਦਾ ਲਾਭ ਲੈਣ ਦੇ ਯੋਗ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇੱਥੋਂ ਤਕ ਕਿ ਆਜ਼ਾਦੀ ਘੁਲਾਟੀਆਂ ਦੀ ਸਾਂਭ-ਸੰਭਾਲ ਕਰਨ ਵਾਲਿਆਂ ਨੂੰ ਵੀ ਉਨ•ਾਂ ਨਾਲ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਸਹੂਲਤ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਰੇਕ ਆਜ਼ਾਦੀ ਘੁਲਾਟੀਏ ਨੂੰ ਬਿਨਾਂ ਵਾਰੀ ਤੋਂ ਇਕ ਟਿਊਬਵੈੱਲ ਕੁਨੈਕਸ਼ਨ ਦੇਣ ਤੋਂ ਇਲਾਵਾ ਰਾਜ ਮਾਰਗਾਂ ਉਤੇ ਲੱਗੇ ਟੌਲ ਟੈਕਸਾਂ ਤੋਂ ਵੀ ਛੋਟ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਾਉਣ ਦਾ ਵੀ ਫ਼ੈਸਲਾ ਕੀਤਾ ਹੈ।

Please Click here for Share This News

Leave a Reply

Your email address will not be published. Required fields are marked *