best platform for news and views

ਕੈਪਟਨ ਅਮਰਿੰਦਰ ਸਿੰਘ ਭਲਕੇ ਕਰਨਗੇ ਮੋਗਾ ਰੈਲੀ ਨੂੰ ਸੰਬੋਧਨ : ਡਾ. ਹਰਜੋਤ

Please Click here for Share This News

ਮੋਗਾ (ਸਵਰਨ ਗੁਲਾਟੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 23 ਜਨਵਰੀ ਦਿਨ ਸੋਮਵਾਰ ਨੂੰ ਮੋਗਾ ਵਿਖੇ ਡਾ. ਹਰਜੋਤ ਕਮਲ ਉਮੀਦਵਾਰ ਵਿਧਾਨ ਸਭਾ ਹਲਕਾ ਮੋਗਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਹਰਜੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਭਲਕੇ 10 ਵਜੇ ਪੁਰਾਣੀ ਦਾਣਾ ਮੰਡੀ, ਨਜ਼ਦੀਕ ਹਨੂਮਾਨ ਜੀ ਦੀ ਮੂਰਤੀ ਕੋਲ ਪਹੁੰਚ ਰਹੇ ਹਨ। ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੁੰਮ ਹੁੰਮਾ ਕੇ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ।

Please Click here for Share This News

Leave a Reply

Your email address will not be published. Required fields are marked *