best platform for news and views

ਕੈਪਟਨ ਅਮਰਿੰਦਰ ਸਿੰਘ ਲੰਬੀ ਹਲਕੇ ਤੋਂ ਲੜਨਗੇ ਬਾਦਲ ਖਿਲਾਫ ਚੋਣ?

Please Click here for Share This News

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਵੱਖ ਵੱਖ ਸਮਾਗਮਾਂ ਨੂੰ ਸੰਬੋਧਨ ਕੀਤਾ ਅਤੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅੱਜ ਕਾਫੀ ਹੌਸਲੇ ਵਿਚ ਦਿਖੇ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚੋਂ ਅਕਾਲੀ ਦਲ ਦਾ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਨੂੰ ਵੀ ਲੰਬੀ ਵਿਧਾਨ ਸਭਾ ਹਲਕੇ ਵਿਚੋਂ ਹਰਾਇਆ ਜਾਵੇਗਾ।

ਅੰਮ੍ਰਿਤਸਰ ਵਿਖੇ ਵੱਖ ਵੱਖ ਸਮਾਗਮਾਂ ਵਿਚ ਸ਼ਾਮਲ ਹੋਣ ਪਿਛੋਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ਤੋਂ ਚੋਣ ਲੜਨ ਦੀ ਇਜਾਜਤ ਦਿੱਤੀ ਜਾਵੇ, ਤਾਂ ਜੋ ਮੁੱਖ ਮੰਤਰੀ ਬਾਦਲ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਲੰਬੀ ਹਲਕੇ ਤੋਂ ਚੋਣ ਲੜਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚੋਂ ਇਨ੍ਹਾਂ ਵਿਧਾਨ ਸਭਾ ਚੋਣਾ ਵਿਚ ਅਕਾਲੀ ਦਲ ਦਾ ਸਫਾਇਆ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਨਣ ‘ਤੇ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੁੱਟਣਾ ਚਾਹੁੰਦੇ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਦੀ ਕੋਈ ਵੀ ਇੱਛਾ ਪੂਰੀ ਨਹੀਂ ਹੋਣ ਦੇਣਗੇ।

 

 

Please Click here for Share This News

Leave a Reply

Your email address will not be published. Required fields are marked *