best platform for news and views

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

Please Click here for Share This News

ਚੰਡੀਗੜ•, 4 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸੇ ਸਾਲ ਨਵੰਬਰ ਵਿੱਚ ਹੋਣ ਵਾਲੇ ਸਮਾਗਮਾਂ ਲਈ ਸਥਾਪਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਮੁਢਲੀਆਂ ਸਹੂਲਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਹੁਕਮ ਦਿੰਦਿਆਂ ਇਸ ਮਹਾਨ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਲਈ ਹਰ ਸੰਭਵ ਯਤਨ ਯਕੀਨੀ ਬਣਾਉਣ ਲਈ ਆਖਿਆ।
ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ, ਯੋਜਨਾਬੰਦੀ ਅਤੇ ਸਹੂਲਤਾਂ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ•ਾਂ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਡੇਰਾ ਬਾਬਾ ਨਾਨਕ ਵਿਖੇ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਇਹ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾਣ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੂੰ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ 12 ਪਿੰਡਾਂ ਲਈ 225 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣੂੰ ਕਰਵਾਇਆ ਗਿਆ।
ਇਸੇ ਤਰ•ਾਂ ਬਾਕੀ ਅਹਿਮ ਪ੍ਰਾਜੈਕਟਾਂ ਵਿੱਚ ਸੜਕਾਂ ਦਾ ਸੁਧਾਰ, ਸੀਵਰੇਜ ਸਿਸਟਮ, ਨਵੀਆਂ ਸਟਰੀਟ ਲਾਈਟਾਂ ਲਾਉਣਾ, ਬੱਸ ਸਟੈਂਡ ਨੂੰ ਅਪਗ੍ਰੇਡ ਕਰਨਾ, ਸੋਲਰ ਲਾਈਟਾਂ ਦਾ ਪ੍ਰਾਜੈਕਟ ਅਤੇ ਸ਼ਰਧਾਲੂਆਂ ਲਈ ਹੋਰ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ ਕੀਤੀ ਅਤੇ ਇਨ•ਾਂ ਨੂੰ ਮਨਜ਼ੂਰੀ ਦਿੱਤੀ ਗਈ।
Îਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸਮਾਗਮਾਂ ਲਈ ਨਵੰਬਰ, 2019 ਦੇ ਤੈਅ ਸਮੇਂ ਤੋਂ ਪਹਿਲਾਂ-ਪਹਿਲਾਂ ਇਨ•ਾਂ ਸਾਰੇ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਜਾਵੇ। ਉਨ•ਾਂ ਨੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਿਹਤਰ ਸੜਕ ਸੰਪਰਕ ਹੋਣ ਅਤੇ ਡੇਰਾ ਬਾਬਾ ਨਾਨਕ ਕਸਬੇ ਨੂੰ ਨਾਲ ਲਗਦੇ ਸਾਰੇ ਵੱਡੇ ਸ਼ਹਿਰਾਂ ਨੂੰ ਜੋੜਦੀ ਪੂਰੀ ਤਰ•ਾਂ ਵਿਕਸਤ ਜਨਤਕ ਆਵਾਜਾਈ ਹੋਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਸਮਾਗਮਾਂ ਦੌਰਾਨ ਠਹਿਰ ਕਰਨ ਵਾਲੀ ਸੰਗਤ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਡੇਰਾ ਬਾਬਾ ਨਾਨਕ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਵਧੀਆ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ। ਉਨ•ਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਅਤੇ ਇੰਟੇਗ੍ਰੇਟਿਡ ਚੈੱਕ ਪੋਸਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ, ਸੈਰ ਸਪਾਟਾ ਆਦਿ ਵਿਭਾਗਾਂ ਜੋ ਮੀਟਿੰਗ ਵਿੱਚ ਹਾਜ਼ਰ ਸਨ, ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਅਧੀਨ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਇਸੇ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ•ਾਂ ਪ੍ਰਾਜੈਕਟਾਂ ਨੂੰ ਭਾਰਤੀ ਚੋਣ ਕਮਿਸ਼ਨਾਂ ਦੇ ਦਿਸ਼ਾ-ਨਿਰਦੇਸ਼ਾਂ ਦੇ ਸੰਦਰਭ ਵਿੱਚ ਸਮੇਂ ਸਿਰ ਮੁਕੰਮਲ ਕਰਨ ਅਤੇ ਕਿਸੇ ਵੀ ਹਾਲਤ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੋਡ ਨੂੰ ਚੌੜਾ ਕਰਨ ਅਤੇ ਘੱਟੋ-ਘੱਟ 33 ਫੁੱਟ ਲੁੱਕ ਪਾਉਣ ਦੇ ਹੁਕਮ ਦਿੱਤੇ ਤਾਂ ਕਿ ਅੰਮ੍ਰਿਤਸਰ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਹੋਵੇ। ਬੁਲਾਰੇ ਨੇ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਡੇਰਾ ਬਾਬਾ ਨਾਨਕ-ਫਤਿਹਗੜ• ਚੂੜੀਆਂ-ਬਟਾਲਾ ਰੋਡ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਦੱਸਿਆ ਗਿਆ ਕਿ ਕੌਮੀ ਹਾਈਵੇਅ ਅਥਾਰਟੀ ਨੇ ਬਟਾਲਾ-ਰਾਮਦਾਸ ਰੋਡ ‘ਤੇ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ।

Please Click here for Share This News

Leave a Reply

Your email address will not be published. Required fields are marked *