best platform for news and views

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁਲ•ੇ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼ 

Please Click here for Share This News

ਚੰਡੀਗੜ•, 11 ਜੂਨ
ਸੰਗਰੂਰ ਜ਼ਿਲ•ੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲ•ੇ ਪਏ ਸਾਰੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਫਤਹਿਵੀਰ ਸਿੰਘ ਨੂੰ 108 ਘੰਟੇ ਦੀ ਸਖਤ ਜਦੋ-ਜਹਿਦ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ।
ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਖੁਲ•ੇ ਪਏ ਬੋਰਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਮੰਗੀ ਹੈ ਅਤੇ ਉਨ•ਾਂ ਨੇ ਇਸ ਤਰ•ਾਂ ਦੀ ਦੁਖਦਾਈ ਘਟਨਾ ਤੋਂ ਬਚਣ ਲਈ ਇਨ•ਾਂ ਦੇ ਸਬੰਧ ਵਿੱਚ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ।
ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਅਜਿਹਿਆਂ ਘਟਨਾਵਾਂ ਤੋਂ ਬਚਣ ਅਤੇ ਰੋਕਣ ਲਈ ਐਸ.ਪੀ.ਓਜ (ਸਟੈਂਡਰਡ ਆਪਰੇਟਿੰਗ ਪ੍ਰਾਸੀਜ਼ਰ) ਨੂੰ ਅੰਤਿਮ ਰੂਪ ਦੇਣ ਲਈ ਅਖਿਆ ਹੈ। ਮੁੱਖ ਮੰਤਰੀ ਫਤਹਿਵੀਰ ਨੂੰ ਬਚਾਉਣ ਲਈ ਬਚਾਉ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰਦੇ ਰਹੇ। ਕੁਦਰਤੀ ਆਫਤਾਂ ਨਾਲ ਨਿਪਟਣ ਲਈ ਗਠਿਤ ਕੀਤੇ ਗਰੁੱਪ ਨੂੰ ਰਾਹਤ ਕਾਰਜਾਂ ਵਿੱਚ ਕਿਸੇ ਵੀ ਤਰ•ਾਂ ਦੇ ਘਾਟ ਦਾ ਅਧਿਐਨ ਕਰਨ ਅਤੇ ਭਵਿੱਖ ਵਿੱਚ ਇਸ ਤਰ•ਾਂ ਦੇ ਕਿਸੇ ਵੀ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਸਿਫਾਰਸ਼ਾਂ ਦੇਣ ਲਈ ਆਖਿਆ ਹੈ।
ਇਸ ਗਰੁੱਪ ਵਿੱਚ ਹੋਰਨਾਂ ਮੈਂਬਰਾਂ ਵਿਚ ਪ੍ਰਿੰਸੀਪਲ ਸਕੱਤਰ ਵਿੱਤ (ਪੀ.ਐਸ.ਐਫ), ਵਿੱਤ ਕਮਿਸ਼ਨਰ ਦੇਹਾਤੀ ਵਿਕਾਸ ਅਤੇ ਪੰਚਾਇਤ (ਐਫ.ਸੀ.ਆਰ.ਡੀ.ਪੀ) ਅਤੇ ਵਿੱਤ ਕਮਿਸ਼ਨਰ ਵਿਕਾਸ( ਐਫ.ਸੀ.ਡੀ) ਸ਼ਾਮਲ ਹਨ।
ਫਤਹਿਵੀਰ ਸਿੰਘ ਦੀ ਮੌਤ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ, ” ਫਤਹਿਵੀਰ ਸਿੰਘ ਦੀ ਦੁਖਦਾਈ ਮੌਤ ਬਾਰੇ ਸੁਣਕੇ ਮਨ ਬਹੁਤ ਉਦਾਸ ਹੋਇਆ ਹੈ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਾਰੀ ਘਾਟੇ ਨੂੰ ਸਹਿਣ ਕਰਨ ਲਈ ਪ੍ਰਮਾਤਮਾਂ ਉਸਦੇ ਪਰਿਵਾਰ ਨੂੰ ਬਲ ਬਖਸ਼ੇ। ਖੁਲ•ੇ ਬੋਰਾਂ ਦੇ ਸਬੰਧ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟਾਂ ਮੰਗੀਆਂ ਗਈ ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ•ਾਂ ਅੱਗੇ ਲਿਖਿਆ ਹੈ, ” ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਿਸੇ ਵੀ ਜ਼ਿਲ•ੇ ਵਿੱਚ ਕੋਈ ਵੀ ਖੁਲ•ਾਂ ਬੋਰ ਨਾ ਹੋਣ ਨੂੰ ਯਕੀਨੀ ਬਣਾਉਣ ਅਤੇ ਉਨ•ਾਂ ਨੂੰ 24 ਘੰਟਿਆਂ ਵਿੱਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਆਖਿਆ ਗਿਆ ਹੈ। ਜੇ ਤੁਹਾਡੇ ਇਲਾਕੇ ਵਿੱਚ ਕੋਈ ਵੀ ਖੁਲ•ਾ ਬੋਰ ਹੈ ਤਾਂ ਤੁਸੀਂ ਸਾਡੀ ਹੈਲਪਲਾਈਨ ਨੰਬਰ 0172-2740397 ‘ਤੇ ਫੋਨ ਕਰ ਸਕਦੇ ਹਨ।
ਬੱਚੇ ਅਤੇ ਉਸ ਦੇ ਪਰਿਵਾਰ ਲਈ ਅਰਦਾਸ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 6 ਜੂਨ ਨੂੰ ਸ਼ਾਮ 4:15 ਵਜੇ ਬੱਚੇ ਦੇ 125 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਜਾਣ ਬਾਰੇ ਸੂਚਨਾ ਮਿਲਣ ਦੇ ਕੁੱਝ ਮਿੰਟਾਂ ਅੰਦਰ ਹੀ ਜ਼ਿਲ•ਾ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਬਚਾਅ ਕਾਰਜ ਆਰੰਭ ਦਿੱਤੇ ਗਏ। ਐਨ.ਡੀ.ਆਰ.ਐਫ. ਬਚਾਅ ਕਾਰਜਾਂ ਵਿੱਚ ਜੁਟ ਗਈ ਅਤੇ ਪਟਿਆਲਾ, ਸੰਗਰੂਰ ਅਤੇ ਚੰਡੀਮੰਦਰ ਕਮਾਂਡ ਦੀਆਂ ਫੌਜ ਦੀਆਂ ਅਥਾਰਟੀਆਂ ਨੂੰ ਵੀ ਉਸੇ ਵੇਲੇ ਸੂਚਿਤ ਕਰ ਦਿੱਤਾ ਗਿਆ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਰਿਪੋਰਟਾਂ ਮੁਤਾਬਕ ਐਨ.ਡੀ.ਆਰ.ਐਫ. ਦੇ ਜਵਾਨਾਂ ਨੇ ਭਾਵੇਂ ਪਹੁੰਚਣ ਦੇ 10 ਘੰਟਿਆਂ ਦੇ ਅੰਦਰ ਹੀ ਬੱਚੇ ਦੇ ਦੋਵਾਂ ਗੁੱਟਾਂ ਦੁਆਲੇ ਰੱਸੀ ਬੰਨ• ਲਈ ਸੀ ਪਰ ਪਾਈਪ ਦਾ ਘੇਰਾ ਤੰਗ ਸੀ ਜੋ ਬੱਚੇ ਦੇ ਫਸ ਜਾਣ ਦਾ ਕਾਰਨ ਬਣ ਗਿਆ ਜਿਸ ਕਰਕੇ ਮਜ਼ਬੂਰਨ ਉਨ•ਾਂ ਨੂੰ ਆਪਣਾ ਇਹ ਤਰੀਕਾ ਤਿਆਗਣਾ ਪਿਆ। ਇਸੇ ਦੌਰਾਨ ਜੇ.ਸੀ.ਬੀ. ਅਤੇ ਹੋਰ ਮਸ਼ੀਨਾਂ ਨੇ ਡੂੰਘਾਈ ਨੂੰ ਘਟਾਉਣ ਲਈ ਮੌਕੇ ‘ਤੇ ਉਸ ਥਾਂ ਉੱਪਰ ਮਿੱਟੀ ਪੁੱਟਣ ਦਾ ਕੰਮ ਕੀਤਾ ਜਿੱਥੇ ਇਹ ਕਾਰਜ ਕੀਤੇ ਜਾ ਰਹੇ ਸਨ।
ਜ਼ਿਲ•ਾ ਪ੍ਰਸ਼ਾਸਨ ਵੱਲੋਂ ਹਰ ਤਰ•ਾਂ ਦਾ ਸੰਭਵ ਤਕਨੀਕੀ ਸਹਿਯੋਗ ਮੁਹੱਈਆ ਕਰਵਾਇਆ ਗਿਆ ਪਰ ਕਿਸੇ ਵੀ ਢਿੱਗ ਨੂੰ ਡਿੱਗਣ ਤੋਂ ਰੋਕਣ ਲਈ ਸਮਾਨਾਂਤਰ ਮਿੱਟੀ ਪੁੱਟਣ ਅਤੇ ਉਸ ਦੇ ਬਰਾਬਰ ਪਾਈਪਾਂ ਪਾਉਣ ਵਿੱਚ 46 ਘੰਟਿਆਂ ਦਾ ਸਮਾਂ ਲੱਗਾ। ਇਸੇ ਦੌਰਾਨ ਜਿੱਥੇ ਪਾਈਪ ਪਾਈ ਜਾ ਰਹੀ ਸੀ, ਉੱਥੇ ਦਿਸ਼ਾ ਦੀ ਸਮੱਸਿਆ ਹੋਣ ਕਾਰਨ ਕਾਰਵਾਈ ਵਿੱਚ ਵਿਘਨ ਪਿਆ ਜਿਸ ਕਰਕੇ ਕੁੱਝ ਸਮਤਲ ਪਟਾਈ ਕਰਨ ਦੀ ਵੀ ਲੋੜ ਪੈਦਾ ਹੋਈ।
ਐਨ.ਡੀ.ਆਰ.ਐਫ. ਦੇ ਅਧਿਕਾਰੀਆਂ ਜੋ ਪੂਰੇ ਓਪਰੇਸ਼ਨ ਦੌਰਾਨ ਫੌਜ ਨਾਲ ਲਗਾਤਾਰ ਸੰਪਰਕ ਵਿੱਚ ਸਨ, ਦੇ ਮੁਤਾਬਿਕ ਬੱਚੇ ਨੂੰ ਕੱਢਣ ਦੀ ਪ੍ਰਕਿਰਿਆ ਦੌਰਾਨ ਉਸ ਨੂੰ ਸਰੀਰਕ ਤੌਰ ‘ਤੇ ਕੋਈ ਹਾਨੀ ਨਹੀਂ ਪਹੁੰਚੀ। ਇਹ ਪ੍ਰਕਿਰਿਆ ਹੱਥੀਂ ਕੀਤੀ ਗਈ ਕਿਉਂਕਿ ਮਸ਼ੀਨਰੀ ਦੀ ਵਰਤੋਂ ਨਾਲ ਬੱਚੇ ਦਾ ਨੁਕਸਾਨ ਹੋਣ ਦੀ ਸੰਭਾਵਨਾ ਸੀ ਕਿਉਂਜੋ ਅਜਿਹੀ ਮਸ਼ੀਨਰੀ ਲਈ ਖਾਸਤੌਰ ‘ਤੇ ਪਾਣੀ ਦੀ ਲੋੜ ਹੁੰਦੀ ਹੈ।

Please Click here for Share This News

Leave a Reply

Your email address will not be published. Required fields are marked *