best platform for news and views

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

Please Click here for Share This News

ਚੰਡੀਗੜ•, 13 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦਾ ਚਿੰਨ• ਹੈ।
ਵਿਸਾਖੀ ਦੇ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੰਜਾਬ ਦੀ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਈ ਅਤੇ ਇਨ•ਾਂ ਰਿਵਾਇਤਾਂ ਨੂੰ ਬਣਾਈ ਰੱਖਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਦੇ ਪਵਿੱਤਰ ਮੌਕੇ ਨੂੰ ਵੀ ਯਾਦ ਕੀਤਾ। ਉਨ•ਾਂ ਕਿਹਾ ਕਿ ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੇ ਨਾਲ ਮਨੱਖਤਾ ਦੇ ਪਿਆਰ ਅਤੇ ਦਇਆ ਦੇ ਰਾਹੀਂ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਦੇ ਵਾਸਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਇਹ ਤਿਉਹਾਰ ਹਾੜ•ੀ ਦੀ ਫਸਲ ਦੇ ਪੱਕਣ ਅਤੇ ਹਾੜ•ੀ ਨੂੰ ਸੰਭਾਲਣ ਨਾਲ ਸਬੰਧਤ ਹੈ।
ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਇਹ ਇਤਿਹਾਸਕ ਤਿਉਹਾਰ ਆਪਸੀ ਭਾਈਚਾਰੇ ਅਤੇ ਇਸ ਦੀਆਂ ਸ਼ਾਨਦਾਰ ਰਿਵਾਇਤਾਂ ਦੀ ਭਾਵਨਾ ਦੇ ਨਾਲ ਮਨਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ ਜੋ ਕਿ ਸਾਡੇ ਦੇਸ਼ ਦੀ ਧਰਮਨਿਰਪੱਖ ਮਜ਼ਬੂਤੀ ਅਤੇ ਸਮਾਜਿਕ ਤੰਦਾਂ ਨੂੰ ਮਜ਼ਬੂਤ ਬਣਾਉਣ ਦਾ ਜਸ਼ਨ ਹੈ।

Please Click here for Share This News

Leave a Reply

Your email address will not be published. Required fields are marked *