best platform for news and views

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

Please Click here for Share This News

ਚੰਡੀਗੜ•, 22 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਇੱਕ ਟੀਮ ਨੂੰ ਪੰਜਾਬ ਦੌਰੇ ‘ਤੇ ਭੇਜਣ ਲਈ ਕੇਂਦਰੀ ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਵੀ ਪੁਧਾਨ ਮੰਤਰੀ ਨੂੰ ਆਖਿਆ ਹੈ ਤਾਂ ਜੋ ਇਸ ਸਬੰਧ ਵਿੱਚ ਸੋਧੇ ਹੋਏ ਢੁੱਕਵੇਂ ਮਾਪਦੰਡ ਤਿਆਰ ਕੀਤੇ ਜਾ ਸਕਣ।
ਮੁੱਖ ਮੰਤਰੀ ਨੇ ਕੀਮਤ ਵਿੱਚ ਬਿਨਾ ਕਿਸੇ ਕਟੌਤੀ ਤੋਂ ਖਰੀਦ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਸੂਬੇ ਵਿੱਚ 16 ਅਪ੍ਰੈਲ ਤੋਂ 18 ਅਪ੍ਰੈਲ 2019 ਤੱਕ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਢਾਹ ਲੱਗੀ ਹੈ। ਇਹ ਕਿਸਾਨ ਪਹਿਲਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਜਿਸ ਕਰਕੇ ਖਰੀਦ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਦੀ ਜ਼ਰੂਰਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੱਕਣ ‘ਤੇ ਆਈ ਖੜ•ੀ ਫਸਲ ਨੂੰ ਮੀਂਹ ਅਤੇ ਹਵਾਵਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਕਣਕ ਦੀ ਗੁਣਵੱਤਾ ‘ਤੇ ਫਰਕ ਪਿਆ ਹੈ।
ਉਨ•ਾਂ ਅੱਗੇ ਕਿਹਾ ਕਿ ਲਗਾਤਾਰ ਮੀਂਹ ਦੇ ਕਾਰਨ ਮਾਰਚ ਮਹੀਨੇ ਦੌਰਾਨ ਸੂਬੇ ਵਿੱਚ ਤਾਪਮਾਨ ਪਹਿਲਾਂ ਹੀ ਘੱਟ ਰਿਹਾ ਜਿਸ ਦੇ ਕਾਰਨ ਕਣਕ ਦੀ ਕਟਾਈ ਵਿੱਚ ਦੇਰੀ ਹੋਈ। ਇਸ ਦੇ ਨਤੀਜੇ ਵੱਜੋਂ ਮੰਡੀਆਂ ਵਿੱਚ ਵੀ ਕਣਕ ਦੇਰੀ ਨਾਲ ਪਹੁੰਚਣੀ ਸ਼ੁਰੂ ਹੋਏ ਅਤੇ ਇਸ ਦੀ ਖਰੀਦ 11 ਅਪ੍ਰੈਲ ਤੋਂ ਸ਼ੁਰੂ ਹੋਈ। ਮੰਡੀਆਂ ਵਿੱਚ ਤਕਰੀਬਨ 3 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜੋ ਕਿ ਪਿਛਲੇ ਸਮੇਂ ਤੋਂ ਕਾਫੀ ਘੱਟ ਹੈ।
ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਆਉਂਦੇ ਦਿਨਾਂ ਵਿੱਚ ਮੰਡੀਆਂ ‘ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ ਪਰ ਸੂਬੇ ਦੀਆਂ ਮੰਡੀਆਂ ਵਿੱਚ ਆ ਰਹੀ ਕਣਕ ਦੀ ਗੁਣਵੱਤਾ ਐਫ.ਏ.ਕਿਊ.(ਫੇਅਰ ਐਵਰੇਜ਼ ਕੁਆਲਟੀ) ਦੇ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ। ਕਣਕ ਦੇ ਰੰਗ ਵਿੱਚ ਤਬਦੀਲੀ ਹੋਣ, ਦਾਣਾ ਟੁੱਟਣ ਅਤੇ ਨਮੀ ਦੀ ਸਮੱਸਿਆ ਹੈ।
ਮੁੱਖ ਮੰਤਰੀ ਨੇ ਕਿਸਾਨੀ ਭਾਈਚਾਰੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਨਾਉਣ ਲਈ ਇਹ ਮੁੱਦਾ ਤੁਰੰਤ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ।

Please Click here for Share This News

Leave a Reply

Your email address will not be published. Required fields are marked *