ਸੰਗਰੂਰ,14 ਸਤੰਬਰ (ਮਹੇਸ਼ ਜਿੰਦਲ)- ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਕਹਿ ਕੇ ਬਦਨਾਮ ਕੀਤਾ। ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹੁਣ ਪੀ.ਜੀ.ਆਈ ਦੀ ਰਿਪੋਰਟ ਵਿੱਚ ਉੱਥੋਂ ਦੇ ਡਾਕਟਰਾਂ ਵੱਲੋਂ 14 ਤੋਂ 60 ਸਾਲ ਤੱਕ ਦੇ ਪੰਜਾਬੀਆਂ ਦੀ ਜਾਰੀ ਕੀਤੀ ਰਿਪੋਰਟ ਵਿੱਚ 2 ਲੱਖ 80 ਹਜ਼ਾਰ ਲੋਕਾਂ ਨੂੰ ਨਸ਼ੇ ਦਾ ਸੇਵਨ ਕਰਦੇ ਪਾਇਆ ਗਿਆ ਜੋ ਕਿ ਪੰਜਾਬ ਦੀ ਆਬਾਦੀ ਦੇ ਹਿਸਾਬ ਨਾਲ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਦੇ ਆਧਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਾਂਗਰਸ ਦੇ ਆਗੂਆਂ ਦੇ ਨਾਲ-ਨਾਲ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਨਗਰ ਕੌਾਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਬਲਾਕ ਸੰਮਤੀ ਦੇ ਚੇਅਰਮੈਨ ਕੁਲਵੰਤ ਸਿੰਘ ਜੌਲੀਆਂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਰੋਮੀ ਗੋਇਲ ਮੀਤ ਪ੍ਰਧਾਨ ਜ਼ਿਲ੍ਹਾ ਭਾਜਪਾ, ਅੰਕਿਤ ਗਰਗ, ਕਮਲ ਬਜਾਜ ਆਦਿ ਹਾਜ਼ਰ ਸਨ।