best platform for news and views

ਕੈਪਟਨ ਸਰਕਾਰ ਸਿੱਧ ਹੋਈ ਬੇਕਾਰ

Please Click here for Share This News

ਸੰਗਰੂਰ, 10 ਸਤਬੰਰ (ਮਹੇਸ਼ ਜਿੰਦਲ)- ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਫੈਸਲੇ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਸਰਕਾਰ ’ਤੇ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਅਤੇ ਮੁਲਾਜ਼ਮ ਵਿਰੋਧੀ ਫੈਸਲਿਆਂ ਨੂੰ ਲਾਗੂ ਨਾ ਕਰਨ ਦਾ ਦੋਸ਼ ਲਾੲਿਆ ਗਿਆ। ਵਿਭਾਗਾਂ ਦੇ ਦਰਜਾ-ਤਿੰਨ ਅਤੇ ਚਾਰ ਮੁਲਾਜ਼ਮ ਇਥੇ ਸਿਵਲ ਹਸਪਤਾਲ ਵਿਚ ਇਕੱਠੇ ਹੋਏ ਜਿੱਥੇ ਰੈਲੀ ਕਰਨ ਤੋਂ ਬਾਅਦ ਮਾਰਚ ਕਰਦਿਆਂ ਡੀ.ਸੀ. ਕੰਪਲੈਕਸ ਅੱਗੇ ਪੁੱਜੇ ਅਤੇ ਪੰਜਾਬ ਸਰਕਾਰ ਅਤੇ ਮੁਲਾਜ਼ਮ ਵਿਰੋਧੀ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕੀ ਗਈ। ਸੂਬਾਈ ਫੈਡਰੇਸ਼ਨ ਆਗੂ ਰਣਜੀਤ ਸਿੰਘ ਰਾਣਵਾਂ ਨੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਤੋਂ ਪਿੱਛੇ ਹੱਟ ਗਈ ਹੈ। ਵਾਅਦੇ ਪੂਰੇ ਕਰਨ ਦੀ ਬਜਾਏ ਮੁਲਾਜ਼ਮ ਵਿਰੋਧੀ ਫੈਸਲਿਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮ ਆਗੂਆਂ ਦੀਆਂ ਬਦਲਾ ਲਊ ਭਾਵਨਾ ਨਾਲ ਦੂਰ ਦੁਰਾਡੇ ਬਦਲੀਆਂ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵੈਲਫ਼ੇਅਰ ਐਕਟ 2016 ਨੂੰ ਲਾਗੂ ਕਰਨ ਦੀ ਬਜਾਏ ਰੈਗੂਲਰ ਕਰਨ ਸਬੰਧੀ ਤਿੰਨ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਬਦਲ ਕੇ 10 ਸਾਲ ਕੀਤਾ ਜਾ ਰਿਹਾ ਹੈ, ਕਿਰਤ ਕਾਨੂੰਨ ਨੂੰ ਸਖਤੀ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ, ਸਫ਼ਾਈ ਸੇਵਕਾਂ ਦਿਹਾੜੀਦਾਰਾਂ, ਸਕਿਊਰਟੀ ਗਾਰਡਾਂ ਨੂੰ ਘੱਟ ਤਨਖਾਹਾਂ ਦੇ ਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀਆਂ ਤਨਖਾਹਾਂ, ਜੀਪੀਐਫ਼, ਮੈਡੀਕਲ ਬਿਲ ਆਦਿ ਬਕਾਇਆ ਦੀਆਂ ਅਦਾਇਗੀਆਂ ਕਰਨ ’ਤੇ ਖਜ਼ਾਨਾ ਦਫ਼ਤਰਾਂ ਉਪਰ ਰੋਕ ਲਗਾ ਦਿੱਤੀ ਹੈ। ਅਜਿਹੇ ਮੁਲਾਜ਼ਮ ਵਿਰੋਧੀ ਫੈਸਲਿਆਂ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਐਸ.ਐਫ. ਦੀ ਸੂਬਾਈ ਮੀਟਿੰਗ 9 ਸਤੰਬਰ ਨੂੰ ਲੁਧਿਆਣਾ ’ਚ ਬੁਲਾਈ ਹੈ ਜਿਸ ਵਿਚ ਅਗਲੇ ਸੰਘਰਸ਼ ਸਬੰਧੀ ਫੈਸਲਾ ਲਿਆ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਮੇਲਾ ਸਿੰਘ ਪੁੰਨਾਂਵਾਲ, ਜੀਤ ਸਿੰਘ ਬੰਗਾ, ਅਮਰਜੀਤ ਸਿੰਘ, ਅਨਿਲ ਕੁਮਾਰ, ਅਮਰੀਕ ਸਿੰਘ, ਸੀਤਾ ਰਾਮ ਸ਼ਰਮਾ, ਰਮੇਸ਼  ਕੁਮਾਰ, ਕੇਵਲ ਸਿੰਘ, ਗਮਦੂਰ, ਸਿੰਘ, ਨਾਜਰ ਸਿੰਘ, ਗੁਰਮੀਤ ਸਿੰਘ ਮਿੱਡਾ, ਬਿੱਕਰ ਸਿੰਘ ਸਿਬੀਆ ਆਦਿ ਆਗੂ ਸ਼ਾਮਲ ਸਨ।

Please Click here for Share This News

Leave a Reply

Your email address will not be published. Required fields are marked *