best platform for news and views

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ

Please Click here for Share This News

ਚੰਡੀਗੜ•, 18 ਜੂਨ:
ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵੱਲੋਂ ਮੀਨਾ ਰਾਣੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਸੀ ਅਤੇ ਹੁਣ ਉਹ ਫਰੀਦਕੋਟ ਵਿਖੇ ਜੇਰੇ ਇਲਾਜ ਹੈ। ਕੈਬਨਿਟ ਮੰਤਰੀ ਸ: ਚੰਨੀ ਨੇ ਐਲਾਨ ਕੀਤਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਸ. ਚੰਨੀ ਨੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ•ਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ•ਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ•ਾਂ ਨੂੰ ਕਿਸੇ ਵੀ ਤਰ•ਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ।
ਸ: ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ•ਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆ ਇਨ•ਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ । ਉਨ•ਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ ਤੇ ਜਿੱਤਿਆ ਹੈ ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।

Please Click here for Share This News

Leave a Reply

Your email address will not be published. Required fields are marked *