ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਇਹ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਮੁਲਾਜ਼ਮਾਂ ਅਤੇ ਅਮਲੇ ਵੱਲੋਂ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਵਾਲੇ ਦਿਨ ਸਹੁੰ ਚੁੱਕਣਾ ਯਕੀਨੀ ਬਣਾਉਣ। ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿੱਚ ਕੌਮੀ ਵੋਟਰ ਦਿਵਸ ਮਨਾਇਆ ਜਾਵੇ ਤਾਂ ਜੋ 18 ਵਰ੍ਹਿਆਂ ਦੇ ਸਾਰੇ ਯੋਗ ਵੋਟਰਾਂ ਦਾ ਪੰਜੀਕਰਣ ਕੀਤੇ ਜਾਣ ਤੋਂ ਇਲਾਵਾ ਚੋਣਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।