best platform for news and views

ਖਾਲੀ ਪਈਆ ਅਸਾਮੀਆਂ ਨੂੰ ਭਰਨ ਲਈ ਅਧਿਕਾਰੀਆਂ ਦੇ ਪੈਨਲ ਦੀ ਮੰਗ

Please Click here for Share This News

ਚੰਡੀਗੜ੍ਹ, 13 ਸਤੰਬਰ- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਖਾਲੀ ਪਈਆ ਅਸਾਮੀਆਂ ਨੂੰ ਭਰਨ ਹਿੱਤ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਸਭਾ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋਕ ਸਭਾ ਹਲਕੇ ਵਿੱਚ ਖਾਲੀ ਪਈਆਂ ਅਸਾਮੀਆਂ ਜਿਨ੍ਹਾਂ ਵਿੱਚ ਮੁੱਖ ਤੋਰ ਐਸ.ਡੀ.ਐਮ. ਧਾਰਕਲਾਂ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਨਿਯੁਕਤ ਕਰਨ ਲਈ ਰਾਜ ਸਰਕਾਰ ਤੋਂ ਤਿੰਨ ਤਿੰਨ ਅਧਿਕਾਰੀਆਂ ਦੇ ਪੈਨਲ ਮੰਗੇ ਗਏ ਹਨ। ਇਹ ਨਿਯੁਕਤੀ ਤੁਰੰਤ ਕੀਤੀਆ ਜਾਣੀਆ ਹਨ।
ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਗੁਰਦਾਸਪੁਰ ਸ਼੍ਰੀਮਤੀ ਰਾਜਵਿੰਦਰ ਕੌਰ ਬਾਜਵਾ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਹਨ ਇਸ ਲਈ ਉਨ੍ਹਾਂ ਦੀ ਥਾਂ ਨਵਾਂ ਅਧਿਕਾਰੀ ਨਿਯੁਕਤ ਕਰਨ ਲਈ ਪੈਨਲ ਦੀ ਮੰਗ ਕੀਤੀ ਗਈ ਹੈ। ਉਨਾਂ ਕਿਹਾ ਕਿ ਧਾਰਕਲਾਂ ਵਿਖੇ ਤਹਿਸੀਲਦਾਰ ਦੀ ਅਸਾਮੀ ਖਾਲੀ ਪਈ ਹੈ ਜਿਸ ਨੂੰ ਭਰਨ ਹਿੱਤ ਵੀ ਪੈਨਲ ਦੀ ਮੰਗ ਕੀਤੀ ਗਈ ਹੈ।

Please Click here for Share This News

Leave a Reply

Your email address will not be published. Required fields are marked *