best platform for news and views

ਖੂਨਦਾਨ ਕੈਂਪ ਦੌਰਾਨ 80 ਯੂਨਿਟ ਖੂਨ ਇਕੱਤਰ

Please Click here for Share This News

ਧੂਰੀ,17 ਜੁਲਾਈ (ਮਹੇਸ਼ ਜਿੰਦਲ) ਲਾਈਫ ਲਾਈਨ ਵੈਲਫੇਅਰ ਸੋਸਾਇਟੀ ਮੀਮਸਾ ਵੱਲੋਂ ਇੱਕ ਖੂਨਦਾਨ ਕੈਂਪ ਮੀਮਸਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ਗੁਰੂਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਰੰਧਾਵਾ ਨੇ ਕੀਤਾ। ਜਿਸ ਵਿੱਚ ਸਰਕਾਰੀ ਬਲੱਡ ਬੈਂਕ ਸੰਗਰੂਰ ਦੀ ਟੀਮ ਨੇ ਖੂਨਦਾਨੀਆਂ ਪਾਸੋਂ 80 ਯੂਨਿਟ ਖੂਨ ਇਕੱਤਰ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਮਨਦੀਪ ਸਿੰਘ ਰੰਧਾਵਾ ਨੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ•ਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਦੀਪ ਸਿੰਘ,ਚਰਨਜੀਤ ਸਿੰਘ,ਨਗਿੰਦਰ ਸਿੰਘ,ਅਮਰੀਕ ਸਿੰਘ,ਜਗਦੀਪ ਸਿੰਘ,ਪਵਿੱਤਰ ਸਿੰਘ, ਐਡਵੋਕੇਟ ਗਗਨਦੀਪ ਸਿੰਘ,ਅਰਸ਼ਦੀਪ ਸਿੰਘ,ਬਲਜਿੰਦਰ ਸਿੰਘ,ਤਾਰੀ ਜੱਖਲਾਂ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸਨ – ਬਲੱਡ ਬੈਂਕ ਦੀ ਟੀਮ ਦਾ ਸਨਮਾਨ ਕਰਦੇ ਹੋਏ ਸੰਸਥਾ ਦੇ ਪ੍ਰਬੰਧਕ ।

Please Click here for Share This News

Leave a Reply

Your email address will not be published.