best platform for news and views

ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ

Please Click here for Share This News

ਚੰਡੀਗੜ੍ਹ, 13 ਨਵੰਬਰ

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।

ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਨਾਉਣ ਲਈ ਕਿਹਾ ਹੈ।

ਮੰਤਰੀ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।

ਸ੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਅਤੇ ਇਨ੍ਹਾਂ ਦੋ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ। ਮੰਤਰੀ ਨੇ ਮੈਚਾਂ ਦੌਰਾਨ ਸਟੇਡੀਅਮਾਂ ਦੀ ਪੂਰੀ ਤਰ੍ਹਾਂ ਡੈਕੋਰੇਸ਼ਨ ਕਰਨ ‘ਤੇ ਜ਼ੋਰ ਦਿੰਦੇ ਹੋਏ ਬੈਕਡਰੋਪ, ਹੋਰਡਿੰਗ ਅਤੇ ਬੈਨਰ ਆਦਿ ਨੂੰ ਵਧੀਆ ਢੰਗ ਨਾਲ ਲਾਉਣ ਲਈ ਕਿਹਾ।

ਇਸ ਮੌਕੇ ਐਡੀਸ਼ਨਲ ਚੀਫ ਸੈਕਟਰੀ ਖੇਡਾਂ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਖੇਡਾਂ ਸ੍ਰੀ ਸੰਜੇ ਪੋਪਲੀ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ.ਪੀ.ਐਸ. ਖਰਬੰਦਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀਨਿਵਾਸਨ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਰੋਪੜ ਸ੍ਰੀ ਸੁਮੀਤ ਜਰੰਗਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪਲ ਉਜਵਲ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਚੰਦਰ ਗੈਂਦ ਤੋਂ ਇਲਾਵਾ ਹੋਰ ਵੀ ਸ੍ਰੀਨੀਅਰ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਅਤੇ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿਡੂਖੇੜਾ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published.