best platform for news and views

ਖੇਡ ਵਿੰਗਾਂ ਦੇ ਖਿਡਾਰੀਆਂ ਦੇ ਖੁਰਾਕ ਦੇ ਪੈਂਡਿੰਗ ਸਾਰੇ ਬਿੱਲ ਕਲੀਅਰ ਕੀਤੇ: ਅੰਮ੍ਰਿਤ ਕੌਰ ਗਿੱਲ

Please Click here for Share This News

ਚੰਡੀਗੜ•, 9 ਅਕਤੂਬਰ : ਖੇਡ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਦਿੱਤੀ ਗਈ ਖੁਰਾਕ ਦੇ ਪੈਂਡਿੰਗ ਸਾਰੇ ਬਿੱਲ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਡਾਇਰੈਕਟਰ ਸ੍ਰੀਮਤੀ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ•ਾਂ ਕੋਲ ਖੇਡਾਂ ਦਾ ਵਿਭਾਗ ਵੀ ਹੈ, ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਾਰੇ ਪੈਂਡਿੰਗ ਬਿੱਲਾਂ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ। ਉਨ•ਾਂ ਇਹ ਵੀ ਦੱਸਿਆ ਕਿ ਮੌਜੂਦਾ ਸੈਸ਼ਨ 2017-18 ਲਈ ਸਕੂਲਾਂ/ਕਾਲਜਾਂ ਵਿੱਚ ਸਥਾਪਤ ਕੀਤੇ ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਖੁਰਾਕ/ਰਿਫਰੈਸ਼ਮੈਂਟ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ•ਾਂ ਅੱਗੇ ਦੱਸਿਆ ਕਿ ਰੈਜੀਡੈਸ਼ਲ ਖਿਡਾਰੀਆਂ ਨੂੰ 200 ਰੁਪਏ ਅਤੇ ਡੇਅ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਖੇਡ ਵਿੰਗਾਂ ਦੇ ਖਿਡਾਰੀ ਖੁਰਾਕ ਨਾ ਮਿਲਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਮੁੱਖ ਮੰਤਰੀ ਨੇ ਉਨ•ਾਂ ਨੂੰ ਵਿਸ਼ਵਾਸ ਦਿਵਾਇਆ ਕਿ ਖੁਰਾਕ ਦਾ ਕੋਈ ਵੀ ਬਿੱਲ ਪੈਂਡਿੰਗ ਨਹੀਂ ਰਿਹਾ ਹੈ।

Please Click here for Share This News

Leave a Reply

Your email address will not be published. Required fields are marked *