best platform for news and views

ਖੜਕਾਂ ਕੈਂਪ ਹੁਸ਼ਿਆਰਪੁਰ ਵਿਖੇ ਹੋਇਆ ਪਾਸਿੰਗ ਆਊਟ ਪਰੇਡ ਦਾ ਆਯੋਜਨ

Please Click here for Share This News

ਹੁਸ਼ਿਆਰਪੁਰ (ਤਰਸੇਮ ਦੀਵਾਨਾ)- ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 242 ਦੇ ਟਰੇਨਿੰਗ ਪ੍ਰਾਪਤ ਕਰ ਚੁੱਕੇ 157 ਕਾਂਸਟੇਬਲ, ਜਿਸ ਵਿੱਚ 45 ਮਹਿਲਾ ਕਾਂਸਟੇਬਲ ਵੀ ਸ਼ਾਮਲ ਹਨ, ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਵੀ.ਐਸ.ਐਮ. (ਰਿਟਾ:) ਡੀ.ਆਈ.ਜੀ., ਐਸ.ਟੀ.ਸੀ. ਬ੍ਰਿਗੇਡੀਅਰ ਅਜੇ ਸਿੰਘ ਪਨਵਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ।
ਸ੍ਰੀ ਅਜੇ ਸਿੰਘ ਪਨਵਰ ਨੇ  ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮਹਿਲਾਵਾਂ ਵੀ ਬੀ.ਐਸ.ਐਫ. ਵਿੱਚ ਭਰਤੀ ਹੋਣ ਲਈ ਅੱਗੇ ਆ ਰਹੀਆਂ ਹਨ। ਉਨ•ਾਂ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਸਿਖਿਆਰਥੀਆਂ ਨੇ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ•ਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।
ਉਨ•ਾਂ ਨੇ ਸਿਖਿਆਰਥੀਆਂ ਦੇ ਪ੍ਰੀਵਾਰਾਂ ਨੂੰ ਵੀ ਇਸ ਮੌਕੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ•ਾਂ ਦੀ ਪ੍ਰੇਰਨਾ ਸਦਕਾ ਹੀ ਅੱਜ ਉਨ•ਾਂ ਨੇ ਸੀਮਾ ਸੁਰੱਖਿਆ ਬਲ ਵਿੱਚ ਆ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ-ਆਪ ਨੂੰ ਸਮਰਪਿਤ ਕੀਤਾ ਹੈ। ਉਨ•ਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 157 ਸਿਖਿਆਰਥੀਆਂ ਨੇ ਟਰੇਨਿੰਗ ਹਾਸਲ ਕੀਤੀ ਹੈ ਜਿਸ ਵਿੱਚ 45 ਮਹਿਲਾ ਕਾਂਸਟੇਬਲਾਂ ਵੀ ਸ਼ਾਮਲ ਹਨ। ਉਨ•ਾਂ ਦੱਸਿਆ ਕਿ ਸਿਖਿਆਰਥੀਆਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ  ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ•ਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ•ਾਂ ਸਿਖਿਆਰਥੀਆਂ  ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ ‘ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਇਸ ਦੌਰਾਨ ਸਿਖਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਵਿੱਚ ਓਵਰ ਆਲ ਪਹਿਲੇ ਸਥਾਨ ‘ਤੇ ਵੀਸ਼ੇਸ਼ ਕੁਮਾਰ, ਓਵਰ ਆਲ ਦੂਜੇ ਸਥਾਨ ‘ਤੇ ਸਿੰਟੂ ਸਿੰਘ, ਬੈਸਟ ਇਨ ਐਂਡੂਰੈਸ ਵਿੱਚ ਸੋਨੂੰ ਅਤੇ ਕਵਿਤਾ ਕਨਵਰ, ਬੈਸਟ ਇਨ ਸ਼ੂਟਿੰਗ ਵਿੱਚ ਪ੍ਰਮੋਦ ਕੁਮਾਰ ਅਤੇ ਬੈਸਟ ਇਨ ਡਰਿੱਲ ਵਿੱਚ ਰਾਮ ਚੰਦਰ ਜੇਤੂ ਰਹੇ।
ਇਸ ਮੌਕੇ ‘ਤੇ ਵਿਕਾਸ ਸੁੰਦਰਿਆਲ, ਡਿਪਟੀ ਕਮਾਂਡੈਂਟ ਸ੍ਰੀ ਬੀ.ਐਸ. ਪਨਵਰ, ਸ੍ਰੀ ਸੁਰੇਸ਼ ਕੌਂਡਲ, ਹਿੰਗਲਾਜ, ਆਸ਼ੂ ਰਮਜਾਨ ਰਾਏ, ਵਿਸ਼ਾਲ ਜੋਸ਼ੀ, ਅਰਵਿੰਦ, ਡਾ. ਆਰ.ਪੀ.ਸੂਦ, ਸੁਰਿੰਦਰ ਪਾਲ, ਇੰਸਪੈਕਟਰ ਸੰਜੀਵ, ਜਤਿੰਦਰ, ਵਿਵੇਕ, ਸਬਇੰਸਪੈਕਟਰ ਅਮਨਦੀਪ ਸ਼ਰਮਾ, ਏ.ਐਸ.ਆਈ ਲਕਸ਼ਮੀ ਪ੍ਰਸਾਦ ਵੀ ਮੌਜੂਦ ਸਨ।

Please Click here for Share This News

Leave a Reply

Your email address will not be published. Required fields are marked *