best platform for news and views

ਗੁਰਦੁਆਰਾ ਚਰਨ ਕੰਵਲ ਸਾਹਿਬ ‘ਚ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਆਤਮ-ਹੱਤਿਆ

Please Click here for Share This News

ਮਾਛੀਵਾੜਾ ਸਾਹਿਬ, 4 ਮਈ (ਹਰਪ੍ਰੀਤ ਸਿੰਘ ਕੈਲੇ) – ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਸਰਾਂ ਦੇ ਇੱਕ ਕਮਰੇ ਵਿਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਨੌਜਵਾਨ ਅਸ਼ੋਕ ਕੁਮਾਰ (36) ਨੇ ਅੱਜ ਤੜਕਸਾਰ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਪਿੰਡ ਟਿੱਲੂ ਚੱਕਵਨ ਜਿਲ•ਾ ਕਾਂਗੜਾ ਦੇ ਰਹਿਣ ਵਾਲੇ ਨੇ ਰਾਤ 9 ਵਜੇ ਦੇ ਕਰੀਬ ਗੁਰਦੁਆਰੇ ਦੀ ਸਰਾਂ ‘ਚ ਰਹਿਣ ਲਈ ਕਮਰਾ ਮੰਗਿਆ। ਅਸ਼ੋਕ ਕੁਮਾਰ ਨੇ ਆਪਣਾ ਨਾਂ ਅਤੇ ਪਤਾ ਦਰਜ਼ ਕਰਾਇਆ,ਜਿਸ ‘ਤੇ ਉਸ ਨੂੰ ਰਹਿਣ ਲਈ ਕਮਰਾ ਦੇ ਦਿੱਤਾ। ਮੈਨੇਜਰ ਕੰਗ ਨੇ ਦੱਸਿਆ ਕਿ ਮ੍ਰਿਤਕ ਅਸ਼ੋਕ ਕੁਮਾਰ ਨੇ ਸਵੇਰੇ 6 ਵਜੇ ਸੇਵਾਦਾਰ ਤੋਂ ਇਸ਼ਨਾਨ ਕਰਨ ਲਈ ਕੱਪੜਾ ਮੰਗਿਆ ਤੇ ਉਸ ਕੱਪੜੇ ਨਾਲ ਹੀ ਕਮਰੇ ‘ਚ ਜਾ ਕੇ ਪੱਖੇ ਦੀ ਹੁੱਕ ਨਾਲ ਕੱਪੜਾ ਬੰਨ• ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਗੁਰਦੁਆਰਾ ਸਾਹਿਬ ਦੀ ਸਰਾਂ ‘ਚ ਡਿਊਟੀ ਕਰ ਰਹੇ ਸੇਵਾਦਾਰ ਨੇ ਅਸ਼ੋਕ ਕੁਮਾਰ ਦੀ ਲਟਕਦੀ ਲਾਸ਼ ਦੇਖੀ ਅਤੇ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੇ ਥਾਣਾ ਮੁਖੀ ਰਮਨਇੰਦਰਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਿਸ ਨੂੰ ਮ੍ਰਿਤਕ ਦੇ ਸਮਾਨ ‘ਚੋਂ ਕਾਫ਼ੀ ਦਵਾਈਆਂ ਤੇ ਮੋਬਾਇਲ ਅਤੇ ਲਾਸ਼ ਕੋਲੋਂ ਹਿੰਦੀ ‘ਚ ਲਿਖਿਆ ਸੁਸਾਇਡ ਨੋਟ ਵੀ ਮਿਲਿਆ, ਜਿਸ ਵਿਚ ਲਿਖਿਆ ਹੋਇਆ ਹੈ ਕਿ ਮੈਂ ਇਹ ਆਤਮ-ਹੱਤਿਆ ਗੰਭੀਰ ਬਿਮਾਰੀ ਦੇ ਦੁੱਖੋਂ ਕਰ ਰਿਹਾ ਹੈ ਤੇ ਮੇਰੀ ਮੌਤ ਤੋਂ ਬਾਅਦ ਮੇਰੇ ਪਰਿਵਾਰਕ ਮੈਬਰਾਂ ਜਾਂ ਕਿਸੇ ਹੋਰ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ। ਪੁਲਿਸ ਨੇ ਮ੍ਰਿਤਕ ਦੇ ਹਿਮਾਚਲ ਪ੍ਰਦੇਸ਼ ‘ਚ ਰਹਿੰਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ, ਜਿਸ ‘ਤੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ•ਾਂ ਦਾ ਲੜਕਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿਚ ਹੀ ਰਹਿ ਰਿਹਾ ਸੀ ਤੇ ਉਹ ਕਿਸੇ ਭਿਆਨਕ ਬਿਮਾਰੀ ਤੋਂ ਪੀੜਤ ਵੀ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਬਰਾਂ ਦੇ ਆਉਣ ਤੋਂ ਬਾਅਦ ਹੀ ਬਾਕੀ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ


ਆਤਮ-ਹੱਤਿਆ ਕਰਨ ਵਾਲੇ ਅਸ਼ੋਕ ਕੁਮਾਰ ਦੀ ਫਾਈਲ ਫੋਟੋ ਖਬਰ ਨਾਲ ਪ੍ਰਕਾਸ਼ਿਤ ਕਰਨ ਲਈ।

Please Click here for Share This News

Leave a Reply

Your email address will not be published. Required fields are marked *