best platform for news and views

ਗੁਰਦੁਆਰਾ ਛੋਟਾ ਘਲੂੱਘਾਰਾ ਘਟਨਾ ‘ਚ ਸ਼ਾਮਲ ਪੁਲਿਸ ਅਫਸਰਾਂ ਦੇ ਤੁਰੰਤ ਤਬਾਦਲੇ ਦੀ ਕੀਤੀ ਮੰਗ

Please Click here for Share This News

ਚੰਡੀਗੜ੍ਹ, 20 ਸਤੰਬਰ- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਗੁਰਦਾਸਪੁਰ ਪਾਰਲੀਮਾਨੀ ਹਲਕੇ ਵਿਚ ਅਕਾਲੀ ਦਲ ਦੇ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰਨ ਵਿਚ ਸ਼ਾਮਲ  ਡੀ ਐਸ ਪੀਜ਼ ਤੇ ਐਸ ਐਚ ਓਜ਼ ਸਮੇਤ ਪੁਲਿਸ ਅਫਸਰਾਂ ਦੇ ਤੁਰੰਤ ਤਬਾਦਲੇ ਕੀਤੇ ਜਾਣ।

ਗਠਜੋੜ ਦੇ ਇਕ ਉਚ ਪੱਧਰੀ ਵਫਦ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਵਫਦ ਵਿਚ ਸ੍ਰ ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਰਲੀਮੈਂਟ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ  ਮੈਂਬਰ ਪਾਰਲੀਮੈਂਟ, ਸ੍ਰੀ ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ, ਸ੍ਰੀ ਨਰੇਸ਼ ਗੁਜਰਾਲ ਮੈਂਬਰ ਪਾਰਲੀਮੈਂਟ, ਅਸ਼ਵਨੀ ਕੁਮਾਰ ਸਾਬਕਾ ਸੂਬਾ ਪ੍ਰਧਾਨ ਭਾਜਪਾ ਤੇ ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਸ਼ਾਮਲ ਸਨ।

ਵਫਦ ਨੇ ਚੋਣ ਕਮਿਸ਼ਨ ਨੂੰ ਹਲਕੇ ਵਿਚਲੇ ਹਾਲਾਤ ਤ ਕਾਂਗਰਸ ਪਾਰਟੀ ਵੱਲੋਂ ਆਪਣੇ ਮਾੜੇ ਮਨਸੂਬਿਆਂ ਰਾਹੀਂ ਇਹ ਸੀਟ ਹਥਿਆਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਸਨੇ ਕਮਿਸ਼ਨ ਨੂੰ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਸਤੇ ਉਹਨਾਂ ਖਿਲਾਫ ਝੂਠੀਆਂ ਐਫ ਆਈ ਆਰਜ਼ ਦਰਜ ਕਰਵਾ ਰਹੀ ਹੈ।

ਵਫਦ ਨੇ ਕਮਿਸ਼ਨ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਅਕਾਲੀ ਦਲ ਦੇ 27 ਸੀਨੀਅਰ ਆਗੂਆਂ ਦੇ ਨਾਮ ‘ਤੇ ਅਤੇ 500 ਹੋਰ ਵਰਕਰਾਂ ਖਿਲਾਫ ਅਣਪਛਾਤੇ ਵਜੋਂ ਝੂਠੇ ਕੇਸ ਦਰਜ ਕੀਤੇ ਗਏ ਹਨ। ਇਹ ਕੇਸ ਦਰਜ ਕਰਨ ਦਾ ਇਕੋ ਇਕ ਮਨੋਰਥ ਇਹ ਹੈ ਕਿ ਉਹ ਕਿਸੇ ਵੀ ਵਿਅਕਤੀ ਨੂੰ ਅਣਪਛਾਤੇ ਦੀ ਆੜ ਥੱਕਲੇ ਗ੍ਰਿਫਤ ਵਿਚ ਲੈ ਸਕਦੇ ਹਨ।  ਵਫਦ ਨੇ ਕਮਿਸ਼ਨ ਨੂੰ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਘਟਨਾ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਪੁਲਿਸ ਨੇ ਪੁਲਿਸ ਥਾਣਾ ਤਿੱਬੜ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਫ ਆਈ ਆਰ ਨੰ. 58 ਮਿਤੀ 20.08.2017 ਅਤੇ ਪੁਲਿਸ ਥਾਣਾ ਭੈਣੀ ਮੀਆਂ ਖਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਫ ਆਈ ਆਰ ਨੰ. 57 ਮਿਤੀ 21.08.2017 ਦਰਜ ਕੀਤੀ ਹੈ। ਇਹਨਾਂ ਐਫ ਆਈ ਆਰਜ਼ ਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ੍ਰ ਸੁੱਚਾ ਸਿੰਘ ਲੰਗਾਹ, ਸਾਬਕਾ ਮੰਤਰੀ ਸ੍ਰ ਸੇਵਾ ਸਿੰਘ ਸੇਖਵਾਂ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ ਤੇ ਸ਼ੂਗਰਫੈਡ ਦੇ ਚੇਅਰਮੈਨ ਸ੍ਰ ਸੁਖਬੀਰ ਸਿੰਘ ਵਾਹਲਾ ਤੇ ਹੋਰ ਆਗੂਆਂ ਨੂੰ ਝੂਠਾ ਫਸਾਇਆ ਗਿਆ ਹੈ।

ਵਫਦ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਡੀ ਜੀ ਪੀ ਤੋਂ ਇਹਨਾਂ ਕੇਸਾਂ ਦਾ ਰਿਕਾਰਡ ਤਲਬ ਕਰਨ ਤਾਂ ਜੋ ਐਫ ਆਈ ਆਰਜ਼ ਕਾਨੂੰਨੀ ਤੌਰ ‘ਤੇ ਸਹੀ ਹੋਣ ਦੀ ਪਰਖ ਕੀਤੀ ਜਾ ਸਕੇ ਤੇ ਇਹ ਵੀ ਅਪੀਲ ਕੀਤੀ ਕਿ ਉਹ ਰਾਜ ਦੇ ਗ੍ਰਹਿ ਵਿਭਾਗ ਨੂੰ ਹਦਾਇਤ ਜਾਰੀ ਕਰਨ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਇਹਨਾਂ ਐਫ ਆਈ ਆਰਜ਼ ਦੇ ਤਹਿਤ ਕਿਸੇ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ। ਵਫਦ ਨੇ ਆਸ ਪ੍ਰਗਟ ਕੀਤੀ ਕਿ ਕਮਿਸ਼ਨ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇਗਾ ਤਾਂ ਜੋ ਨਿਆਂ, ਨਿਰਪੱਖਤਾ  ਦੇ ਨਾਲ ਨਾਲ ਕਾਨੂੰਨ ਦੇ ਰਾਜ ਵਿਚ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਨਿਰਪੱਖ ਤੇ ਆਜ਼ਾਦਾਨਾ ਤਰੀਕੇ ਨਾਲ ਹੋਣੀ ਯਕੀਨੀ ਬਣਾਈ ਜਾ ਸਕੇ।8

Please Click here for Share This News

Leave a Reply

Your email address will not be published. Required fields are marked *