best platform for news and views

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੀ ਕਮੇਟੀ ਵਲੋਂ ਭਾਸ਼ਨ ਮੁਕਾਬਲਿਆਂ ਲਈ ਸਹਿਯੋਗ ਦਾ ਐਲਾਨ : ਅਜੈਬ ਸਿੰਘ ਚੱਠਾ ਦਾ ਸਨਮਾਨ

Please Click here for Share This News

ਟੋਰਾਂਟੋ : ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਟੋਰਾਂਟੋ ਵਲੋਂ 10 ਜੂਨ ਨੂੰ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਦੀਆਂ ਤਿਆਰੀਆਂ ਨੂੰ ਉਸ ਵੇਲੇ ਭਰਵਾਂ ਹੁਲਾਰਾ ਮਿਲਿਆ ਜਦੋਂ ਗੁਰਦੁਆਰਾ ਬਾਬਾ ਬੁੱਢਾ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਇਨ੍ਹਾਂ ਭਾਸ਼ਨ ਮੁਕਾਬਲਿਆਂ ਲਈ ਪੂਰਾ ਸਹਿਯੋਗ ਦੇਣ ਦਾ ਐਲਾਨ ਕਰ ਦਿੱਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਕਲੋਏ ਨੇ ਐਲਾਨ ਕੀਤਾ ਕਿ ਇਨ੍ਹਾਂ ਭਾਸ਼ਨ ਮੁਕਾਬਲਿਆਂ ਲਈ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਅਜੈਬ ਸਿੰਘ ਚੱਠਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ।
ਗੁਰਦੁਆਰਾ ਬਾਬਾ ਬੁੱਢਾ ਜੀ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਕਲੋਏ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਦੀ ਸੇਵਾ ਲਈ ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਵਲੋਂ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਕੀਤੇ ਜਾ ਰਹੇ ਕਾਰਜ ਬਹੁਤ ਹੀ ਸਲਾਹੁਣਯੋਗ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੰਮਾਂ ਲਈ ਸਾਰੇ ਪੰਜਾਬੀ ਭਾਈਚਾਰੇ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਗੁਰਦੁਆਰਾ ਬਾਬਾ ਬੁੱਢਾ ਜੀ ਵਲੋਂ ਇਥੇ ਕਰਵਾਏ ਜਾ ਰਹੇ ਭਾਸ਼ਨ ਮੁਕਾਬਲਿਆਂ ਲਈ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਅਜੈਬ ਸਿੰਘ ਚੱਠਾ ਨੂੰ ਉਨ੍ਹਾਂ ਦੀਆਂ ਮਾਂ ਬੋਲੀ ਪੰਜਾਬੀ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਬਦਲੇ ਸਨਮਾਨਿਤ ਕੀਤਾ। ਗੁਰਦੁਆਰਾ ਬਾਬਾ ਬੁੱਢਾ ਜੀ ਹਮਿਲਟਨ ਇਲਾਕੇ ਵਿਚ ਸਥਿੱਤ ਸ਼ਾਨਦਾਰ ਗੁਰਦੁਆਰਾ ਸਾਹਿਬ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਵਲੋਂ 10 ਜੂਨ ਨੂੰ ਬਰੈਂਪਟਨ ਵਿਖੇ ਬੱਚਿਆਂ ਅਤੇ ਨੌਜਵਾਨਾਂ ਦੇ ਭਾਸ਼ਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਭਾਸ਼ਨ ਮੁਕਾਬਲਿਆਂ ਦਾ ਵਿਸ਼ਾ ਹੋਵੇਗਾ ਨੈਤਿਕਤਾ ਅਤੇ ਇਨ੍ਹਾਂ ਦੀ ਭਾਸ਼ਾ ਹੋਵੇਗੀ ਪੰਜਾਬੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਭਾਸ਼ਨ ਮੁਕਾਬਲਿਆਂ ਨਾਲ ਸਾਡੇ ਪੰਜਾਬੀ ਬੱਚਿਆਂ ਅਤੇ ਨੌਜਵਾਨਾਂ ਵਿਚ ਭਾਸ਼ਨ ਦੀ ਕਲਾ ਪ੍ਰਫੁੱਲਿਤ ਹੋਵੇਗੀ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਅਜਿਹੇ ਯਤਨ ਜਾਰੀ ਰਹਿਣਗੇ। ਉਨ੍ਹਾਂ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਦੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਕਲੋਏ ਅਤੇ ਹਰਭਜਨ ਸਿੰਘ ਨੰਗਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਕਾਰਜ ਹੋਰ ਵੀ ਸਫਲ ਹੋਵੇਗਾ।

ਗੁਰਦੁਆਰਾ ਬਾਬਾ ਬੁੱਢਾ ਜੀ ਦੀ ਕਮੇਟੀ ਵਲੋਂ ਸ੍ਰ ਅਜੈਬ ਸਿੰਘ ਚੱਠਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਅਤੇ ਕਮੇਟੀ ਮੈਂਬਰ

Please Click here for Share This News

Leave a Reply

Your email address will not be published. Required fields are marked *