ਹਰਜਿੰਦਰ ਸਿੰਘ ਗੋਲਣ ਭਿੱਖੀਵਿੰਡ
ਸਿੱਖ ਕੌਮ ਦੇ ਮਹਾਨ ਯੋਧੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਗੁਰਦੁਆਰਾ ਭਾਈ ਤਾਰੂ ਸਿੰਘ ਪੂਹਲਾ ਵਿਖੇ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ !ਸਮਾਗਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਭੋਗ ਪਾਏ ਗਏ ,ਰਾਗੀ ਜਥਿਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ ! ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਤੇਜਪਾਲ ਸਿੰਘ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਅਮਰ ਸ਼ਹੀਦ ਭਾਈ ਤਾਰੂ ਸਿੰਘ , ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਇਤਿਹਾਸ ਤੇ ਚਾਨਣਾ ਪਾਉਂਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਲਈ ਆਖਿਆ ! ਇਸ ਮੌਕੇ ਪਹੁੰਚੇ ਬੀਬੀ ਕੋਲਾਂ ਭਲਾਈ ਕੇਂਦਰ ਟਰੱਸਟ ਦੇ ਸੇਵਾਦਾਰ ਭਾਈ ਹਰਮਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅਮਰ ਛੱਕ ਕੇ ਸਿੰਘ ਸਜਣ ਤੇ ਸਮਾਜ ਭਲਾਈ ਦੇ ਕੰਮਾਂ ਚ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸਰਬੱਤ ਦਾ ਭਲਾ ਹੋ ਸਕੇ ! ਇਸ ਮੌਕੇ ਪ੍ਰਸਿੱਧ ਲੇਖਕ ਮਾਸਟਰ ਗੁਰਦੇਵ ਸਿੰਘ ਨਾਰਲੀ ,ਬਾਬਾ ਦਲਜੀਤ ਸਿੰਘ ਵਿੱਕੀ ,ਬਾਬਾ ਸੁਖਵੰਤ ਸਿੰਘ ਸੋਹਲ ,ਕਸ਼ਮੀਰ ਸਿੰਘ ਪੂਹਲਾ, ਬਲਵੀਰ ਸਿੰਘ ਪੂਹਲਾ,ਪਾਲ ਸਿੰਘ ਉੱਦੋਕੇ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ !
ਫੋਟੋ ਕੈਪਸ਼ਨ :- ਭਾਈ ਤਾਰੂ ਸਿੰਘ ਪੂਹਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਭਾਈ ਤੇਜਪਾਲ ਆਦਿ !