ਹਰਜਿੰਦਰ ਸਿੰਘ ਗੋਲ੍ਹਣ ਭਿੱਖੀਵਿੰਡ ,
ਬੀਬੀ ਕੌਲਾਂ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਵਿਖੇ ਪਹੁੰਚੇ ! ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਉਪਰੰਤ ਨਤਮਸਤਕ ਹੋ ਕੇ ਮੱਥਾ ਟੇਕਿਆ ,ਤੇ ਉਨ੍ਹਾਂ ਨੇ ਭਾਈ ਹਰਮਿੰਦਰ ਸਿੰਘ ਤੇ ਇੰਜੀਨੀਅਰ ਮੰਗਲ ਸਿੰਘ ਨਾਲ ਮੁਲਾਕਾਤ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕੇ ਮੇਲੇ ਨੂੰ ਮੁੱਖ ਰੱਖਦਿਆਂ ਕੰਮ ਵਿੱਚ ਤੇਜ਼ੀ ਲਿਆ ਕੇ ਫਟਾ ਫਟ ਕੰਮ ਨੂੰ ਮੁਕੰਮਲ ਕੀਤਾ ਜਾਵੇ ,ਤਾ ਜੋ ਮੇਲੇ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ! ਇਸ ਮੌਕੇ ਭਾਈ ਹਰਮਿੰਦਰ ਸਿੰਘ ਇੰਜੀਨੀਅਰ ਮੰਗਲ ਸਿੰਘ , ਜਸਵਿੰਦਰ ਸਿੰਘ , ਸ਼ਰਨਜੀਤ ਸਿੰਘ ,ਮਨਦੀਪ ਸਿੰਘ ,ਮੈਂਬਰ ਬਲਵਿੰਦਰ ਸਿੰਘ ਪਾੜਾ, ਸਵਰਨ ਸਿੰਘ ,ਪ੍ਰਸਿੱਧ ਲੇਖਕ ਗੁਰਦੇਵ ਸਿੰਘ ਨਾਰਲੀ ,ਰਾਮ ਸਿੰਘ ਧੁੰਨ ,ਮੰਗਲ ਸਿੰਘ ਵੀਰਮ ,ਕਸ਼ਮੀਰ ਸਿੰਘ ਪੂਹਲਾ, ਸੋਹਲ , ਪਰਮਜੀਤ ਸਿੰਘ ,ਦਲਜੀਤ ਸਿੰਘ ਵਿੱਕੀ,ਸਮੇਤ ਆਦਿ ਹਾਜ਼ਰ ਸਨ !
ਫੋਟੋ ਕੈਪਸ਼ਨ :-ਬੀਬੀ ਕੌਲਾਂ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਗੁਰਦੁਆਰਾ ਪੂਹਲਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜ਼ਾ ਲੈਂਦੇ ਹੋਏ !