best platform for news and views

ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ: ਚੰਨੀ

Please Click here for Share This News

ਚੰਡੀਗੜ•, 10 ਜੂਨ: ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ।
ਸ. ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆਂ ਭਰ ਦੀਆਂ ਨਾਨਕ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕੇ ਜਾਣ ਅਤੇ ਪੂਰਨ ਸਿੱਖ ਮਰਿਆਯਾਦਾ ਅਨੁਸਾਰ ਇਹ ਪ੍ਰੋਗਰਾਮ ਮਨਾਏ ਜਾਣ। ਉਨ•ਾਂ ਕਿਹਾ ਕਿ ਗੁਰੁ ਸਾਹਿਬ ਦਾ 550 ਸਾਲਾ ਮਨਾਉਣ ਲਈ ਡਿਊਟੀ ਨਹੀਂ ਬਲਕਿ ਸੇਵਾ ਭਾਵਨਾ ਨਾਲ ਕਾਰਜ ਕੀਤੇ ਜਾਣ। ਉਨਾਂ ਕਿਹਾ ਕਿ ਇਨਾਂ ਸਮਾਗਮਾ ਵਿਚ ਦੁਨੀਆਂ ਭਰ ਦੀਆਂ ਮਾਈਨਾਜ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇੱਕ ਅਹਿਮ ਐਲਾਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜ਼ਮੀਨ ਵੇਚੀ ਨਹੀਂ ਜਾਵੇਗੀ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨ•ਾਂ ਥਾਵਾਂ ਨੂੰ ਸੈਰ ਸਪਾਟੇ ਦੇ ਕੇਂਦਰਾਂ ਵਜੋ ਵਿਕਸਤ ਕਰਨ ਲਈ ਰਿਪੋਰਟ ਤਿਆਰ ਕਰਕੇ ਜਲਦ ਤੋਂ ਜਲਦ ਪੇਸ਼ ਕਰਨ ਲਈ ਕਿਹਾ।
ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਪ੍ਰਦੂਸ਼ਤ ਕਰਨ ਅਤੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਖਿਲਾਫ ਕਾਰਵਾਈ ਲਈ ਗੰਭੀਰ ਚਰਚਾ ਕੀਤੀ ਗਈ। ਸ. ਚੰਨੀ ਨੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਨੂੰ ਠੱਲ• ਪਾਉਣ ਲਈ ਵਿਸੇਸ਼ ਐਕਟ ਬਣਾਉਣ ਲਈ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ•ਾਂ ਨੇ ਇਸ ਸਬੰਧੀ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਐਕਟ ਤਿਆਰ ਕਰਨ ਲਈ ਵਿਚਾਰ ਕਰਨ ਲਈ ਜਲਦ ਮੀਟਿੰਗ ਕੀਤੀ ਜਾਵੇ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ, ਲਖਮੀਰ ਸਿੰਘ ਸੰਯੁਕਤ ਡਾਇਰੈਕਟਰ ਸਭਿਆਚਾਰਕ ਮਾਮਲੇ, ਸੰਜੀਵ ਕੁਮਾਰ ਕਾਰਜਕਾਰੀ ਡਾਇਰੈਕਟਰ ਪੀ.ਐਚ.ਟੀ.ਪੀ.ਬੀ, ਅਨੁਪ੍ਰਿਤਾ ਜੌਹਲ ਡਿਪਟੀ ਸਕੱਤਰ ਸੈਰ ਸਪਾਟਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Please Click here for Share This News

Leave a Reply

Your email address will not be published. Required fields are marked *