ਹਰਜਿੰਦਰ ਸਿੰਘ ਗੋਲਣ ਭਿੱਖੀਵਿੰਡ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਪੂਰੇ ਸੰਸਾਰ ਦੀ ਯਾਤਰਾ ਕਰਕੇ ਲੋਕਾਂ ਨੂੰ ਕਿਰਤ ਕਰਨ, ਨਾਮ ਜਪਣ, ਤੇ ਵੰਡ ਛਕਣ ਦਾ ਉਪਦੇਸ਼ ਦਿੱਤਾ ਉੱਥੇ ਸਾਡੇ ਪਿੰਡ ਵਿੱਚ ਪਵਿੱਤਰ ਚਰਨ ਪਾ ਕੇ ਪਿੰਡ ਦਾ ਨਾਮ ਧਰੂ ਤਾਰੇ ਵਾਂਗ ਉੱਚਾ ਕਰ ਦਿੱਤਾ ਹੈ ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਦਿਆਲਪੁਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ, ਤੇ ਆਖਿਆ ਪੰਜਾਬ ਸਰਕਾਰ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਭੇਜੀ ਜਾ ਰਹੀ ਗ੍ਰਾਂਟ ਨਾਲ ਜਿੱਥੇ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜ ਚੱਲਣਗੇ ਉੱਥੇ ਪਿੰਡ ਦੀ ਦਿੱਖ ਨਿਵੇਕਲੀ ਦਿਖਾਈ ਦੇਵੇਗੀ ! ਸਰਕਾਰ ਵੱਲੋਂ ਭੇਜੀ ਜਾ ਰਹੀ ਗ੍ਰਾਂਟ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਭੇਜਿਆ ਪੈਸਾ ਵਿਅਰਥ ਨਹੀਂ ਜਾਵੇਗਾ ! ਇਸ ਮੌਕੇ ਸਿਮਰਨਜੀਤ ਸਿੰਘ ਦਿਆਲਪੁਰਾ ,ਗੁਰਮੀਤ ਸਿੰਘ ਲੱਧੂ ,ਨਿਰਭੈ ਸਿੰਘ ਆਦਿ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ!
ਫੋਟੋ ਕੈਪਸ਼ਨ ਪਿੰਡ ਦਿਆਲਪੁਰਾ ਦੇ ਸ਼ਮਸ਼ਾਨਘਾਟ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਸਰਪੰਚ ਅੰਮ੍ਰਿਤਪਾਲ ਸਿੰਘ ਆਦਿ