best platform for news and views

ਘੱਗਰ ਦੇ 17.5 ਕਿਲੋਮੀਟਰ ਦੇ ਦੂਜੇ ਪੜਾਅ ਦੀ ਉਸਾਰੀ ਵਾਸਤੇ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਲਈ ਭਾਰਤ ਸਰਕਾਰ ਤੁਰੰਤ ਦਖਲ ਦੇਵੇ – ਪਰਨੀਤ ਕੌਰ

Please Click here for Share This News

ਪਟਿਆਲਾ, 25 ਜੁਲਾਈ :
ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨ•ਾਂ ਮਕਰੋੜ ਸਾਹਿਬ ਤੋਂ ਕੜੇਲ ਤੱਕ ਮਾਡਲ ਅਧਿਐਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਘੱਗਰ ਦੇ 17.5 ਕਿਲੋਮੀਟਰ ਦੇ ਦੂਸਰੇ ਪੜਾਅ (ਫੇਸ-2) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਦਿਵਾਉਣ ਵਾਸਤੇ ਕੇਂਦਰੀ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ।

ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ 15 ਤੋਂ 17 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਕਾਰਨ ਘੱਗਰ ਦਰਿਆ ਵਿਚ ਆਏ ਬੇਸ਼ੁਮਾਰ ਪਾਣੀ ਕਾਰਨ ਪਟਿਆਲਾ ਤੇ ਸੰਗਰੂਰ ਜ਼ਿਲਿ•ਆਂ ‘ਚ 70 ਹਜ਼ਾਰ ਏਕੜ ਦੇ ਕਰੀਬ ਰਕਬਾ ਹੜ•ਾਂ ਦੀ ਭਿਆਨਕ ਮਾਰ ਹੇਠ ਆ ਗਿਆ ਹੈ ਜਿਸ ਕਾਰਨ ਪਟਿਆਲਾ ਲੋਕ ਸਭਾ ਹਲਕੇ ਦੇ ਤਕਰੀਬਨ 228 ਪਿੰਡ ਬੁਰੀ ਤਰ•ਾਂ ਪ੍ਰਭਾਵਿਤ ਹੋਏ ਹਨ। ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਸ਼ਿਵਾਲਿਕ ਦੀਆਂ ਪਹਾੜੀਆਂ ਵਿਚੋਂ ਨਿਕਲਦਾ ਇਹ ਘੱਗਰ ਦਰਿਆ ਪੰਜਾਬ ਤੇ ਹਰਿਆਣਾ ‘ਚੋ ਹੁੰਦਾ ਹੋਇਆ ਰਾਜਸਥਾਨ ਵਿਚ ਜਾਕੇ ਖਤਮ ਹੋ ਜਾਂਦਾ ਹੈ। ਉਨ•ਾਂ ਦੱਸਿਆ ਕਿ ਘੱਗਰ ਦਰਿਆ ਜੋ ਪੰਜਾਬ ‘ਚ 197 ਕਿਲੋਮੀਟਰ ਖੇਤਰ ਵਿਚ ਵਹਿੰਦਾ ਜੋ ਕਿ ਬਰਸਾਤਾਂ ਦੇ ਮੌਸਮ ‘ਚ ਹੜ•ਾਂ ਨਾਲ ਭਾਰੀ ਤਬਾਹੀ ਮਚਾਉਂਦਾ ਹੈ।

ਸ੍ਰੀਮਤੀ ਪਰਨੀਤ ਕੌਰ ਨੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੇ ਵਫਦ ਨਾਲ ਕੇਂਦਰੀ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿਚ ਇਹ ਵੀ ਮਾਮਲਾ ਉਠਾਇਆ ਕਿ ਘੱਗਰ ਦਰਿਆ ਦੇ ਪੱਕੇ ਹੱਲ ਲਈ ਇਸ ਨੂੰ ਤੁਰੰਤ ਚੈਨੇਲਾਈਜ਼ ਕੀਤਾ ਜਾਵੇ। ਉਨ•ਾਂ ਕਿਹਾ ਕਿ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਨਾਲ ਜਿਨੀ ਦੇਰ ਸਾਰੇ ਘੱਗਰ ਨੂੰ ਚੈਨੇਲਾਈਜ਼ ਨਹੀਂ ਕੀਤਾ ਜਾਂਦਾ ਉਨ•ੀ ਦੇਰ ਘੱਗਰ ਦਰਿਆਂ ਦੇ ਆਲੇ-ਦੁਆਲੇ ਬਣਾਏ ਬੰਨਾਂ ਨੂੰ ਮਜ਼ਬੂਤ ਕੀਤਾ ਜਾਵੇ। ਉਨ•ਾਂ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਘੱਗਰ ਦੇ ਫੇਸ-2 ਦੀ ਉਸਾਰੀ ਲਈ ਪ੍ਰਵਾਨਗੀ ਵਾਸਤੇ ਹਰਿਆਣਾ ਸਰਕਾਰ ਨੂੰ ਵੀ ਕਿਹਾ ਜਾਣਾ ਚਾਹੀਦਾ ਹੈ। ਇਸ ਮੌਕੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਘੱਗਰ ਦੇ ਸਥਾਈ ਹੱਲ ਲਈ ਢੁਕਵੇ ਕਦਮ ਚੁੱਕਣਗੇ।

ਘੱਗਰ ਦੇ ਸਥਾਈ ਹੱਲ ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲਣ ਵਾਲੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੇ ਇਸ ਵਫਦ ‘ਚ ਸ੍ਰੀਮਤੀ ਪਰਨੀਤ ਕੌਰ ਤੋਂ ਇਲਾਵਾ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਸ੍ਰੀ ਫ਼ਤਿਹਗੜ• ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਹਾਜ਼ਰ ਸਨ।

Please Click here for Share This News

Leave a Reply

Your email address will not be published.