best platform for news and views

ਚਾਰ ਸਾਲ ਤੋਂ ਭਗੋੜੇ ਕਤਲ ਕੇਸ ਦੇ ਦੋਸ਼ੀ ਨੂੰ ਕੀਤਾ ਕਾਬੂ

Please Click here for Share This News
ਭਿੱਖੀਵਿੰਡ 8 ਨਵੰਬਰ (ਜਗਮੀਤ ਸਿੰਘ)-ਬੀਤੇ ਚਾਰ-ਪੰਜ ਸਾਲ ਤੋਂ ਕਤਲ ਕੇਸ ‘ਚ ਭਗੋੜੇ ਚੱਲ ਰਹੇ ਇਕ ਵਿਅਕਤੀ ਨੂੰ ਭਿੱਖੀਵਿੰਡ ਪੁਲਿਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਕੇਸ ਸੰਬੰਧੀ ਸਬ ਡਵੀਜਨ ਦਫਤਰ ਭਿੱਖੀਵਿੰਡ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਸੰਨ 2015 ਵਿਚ ਪਿੰਡ ਬੂੜਚੰਦ ਵਿਖੇ ਪੈਟਰੋਲ ਪੰਪ ਦੇ ਸੇਲਮੈਂਨ ਅਮਰਜੀਤ ਸਿੰਘ ਵਾਸੀ ਪੁੱਤਰ ਪਰਮਜੀਤ ਸਿੰਘ ਵਾਸੀ ਭਿੱਖੀਵਿੰਡ ਦਾ ਰਾਤ ਸਮੇਂ ਕਤਲ ਕਰ ਦਿੱਤਾ ਗਿਆ ਸੀ ਤਾਂ ਭਿੱਖੀਵਿੰਡ ਪੁਲਿਸ ਵੱਲੋਂ ਜਾਂਚ-ਪੜਤਾਲ ਕਰਕੇ ਦੋਸ਼ੀ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਕਾਲੇ ਸਮੇਤ ਚਾਰ ਦੋਸ਼ੀਆਂ ਖਿਲ਼ਾਫ ਮੁਕੱਦਮਾ ਨੰਬਰ 26 ਧਾਰਾ 302 ਅਧੀਨ ਕੇਸ ਦਰਜ ਕੀਤਾ ਗਿਆ ਸੀ, ਪਰ ਸਤਨਾਮ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ। ਡੀ.ਐਸ.ਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਧਰੁਵ ਦਹੀਆ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲਿਸ ਦੇ ਐਸ.ਐਚ.ੳ ਚੰਦਰ ਭੂਸ਼ਣ ਦੀ ਅਗਵਾਈ ਹੇਠ ਐਸ.ਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਭਿੱਖੀਵਿੰਡ ਚੌਕ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਸਤਨਾਮ ਸਿੰਘ ਸੰਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਤਾਂ ਪੁਲਿਸ ਪਾਰਟੀ ਨੇ ਦੱਸੀ ਹੋਈ ਜਗ੍ਹਾ ‘ਤੇ ਛਾਪਾ ਮਾਰ ਕੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਖਿਲਾਫ ਧਾਰਾ 174 ਏ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸਤਨਾਮ ਸਿੰਘ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਦੋ ਹੋਰ ਮੁਕੱਦਮੇ ਨੰਬਰ 205 ਜੁਰਮ 452, 427, 506, 323, 148, 149 ਅਤੇ ਨੰਬਰ 58 ਜੁਰਮ 399, 402 ਦਰਜ ਹਨ।
ਡੀ.ਐਸ.ਪੀ ਰਾਜਬੀਰ ਸਿੰਘ ਨੇ ਦੂਸਰੇ ਕੇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਿੱਖੀਵਿੰਡ ਪੁਲਿਸ ਦੇ ਐਸ.ਆਈ ਨਰਿੰਦਰ ਸਿੰਘ ਨੇ ਦੌਰਾਨੇ ਗਸ਼ਤ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜ੍ਹੇ ਗਏ ਨੌਜਵਾਨ ਦੀ ਪਹਿਚਾਣ ਰਾਘਵ ਕੱਕੜ ਪੁੱਤਰ ਰਾਜੇਸ਼ ਕੁਮਾਰ ਕੱਕੜ ਵਾਸੀ ਪੂਹਲਾ ਰੋਡ ਭਿੱਖੀਵਿੰਡ ਵਜੋਂ ਹੋਈ ਹੈ, ਜਿਸ ਦੇ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਧਾਰਾ 21 ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ ਕੈਪਸ਼ਨ :- ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਰਾਜਬੀਰ ਸਿੰਘ। ਪੁਲਿਸ ਵੱਲੋਂ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਨੌਜਵਾਨ ਤੇ ਭਗੋੜਾ ਵਿਅਕਤੀ।
Please Click here for Share This News

Leave a Reply

Your email address will not be published. Required fields are marked *