
ਚੰਡੀਗੜ੍ਹ : ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਗਣਤੰਤਰ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ।ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ੍ਰੀ ਐਸ ਜੇ ਵਜੀਫਦਾਰ ਨੇ ਇਥੇ ਕੌਮੀ ਝੰਡਾ ਲਹਿਰਾਇਆ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਚੀਫ਼ ਜਸਟਿਸ ਨੇ ਆਪਣੇ ਭਾਸ਼ਣ ਦੌਰਾਨ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੋਰ ਜੱਜਾਂ ਤੋਂ ਇਲਾਵਾ ਸਾਬਕਾ ਜੱਜ, ਸੀਨੀਅਰ ਐਡਵੋਕੇਟ ਅਤੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ।