ਜਲਾਲਾਬਾਦ : ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਆਪਣੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਅੱਜ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ। ਚੋਣ ਪ੍ਰਚਾਰ ਦੇ ਪਹਿਲੇ ਦਿਨ ਹੀ ਸ੍ਰੀ ਬਾਦਲ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਅੱਜ ਜਦੋਂ ਸ੍ਰੀ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਦੇ ਪਿੰਡ ਕੰਧ ਵਾਲਾ ਹਾਜਰ ਖਾਂ ਵਿਖੇ ਆਪਣੀ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਅਗਲੀ ਰੈਲੀ ਲਈ ਰਵਾਨਾ ਹੋਣ ਲੱਗੇ ਤਾਂ ਉਥੇ ਭੀੜ ਵਿਚੋਂ ਕੁੱਝ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਤੇ ਹਮਲਾ ਕਰ ਦਿੱਤਾ ਅਤੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਫਲੇ ਦੀਆਂ ਦੋ ਤਿੰਨ ਗੱਡੀਆਂ ਦਾ ਨੁਕਸਾਨ ਹੋ ਗਿਆ। ਜਦੋਂ ਸ੍ਰੀ ਸੁਖਬੀਰ ਸਿੰਘ ਬਾਦਲ ਚੋਣ ਰੈਲੀ ਵਿਚ ਆਏ ਤਾਂ ਪਿੰਡ ਦੇ ਕੁੱਝ ਵਿਅਕਤੀ ਸ੍ਰੀ ਬਾਦਲ ਨੂੰ ਮਿਲਣਾ ਚਾਹੁੰਦੇ ਸਨ, ਪਰ ਮੌਕੇ ਤੇ ਹਾਜਰ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਿਸ ਕਾਰਨ ਕੁੱਝ ਨੌਜਵਾਨ ਗੁੱਸੇ ਵਿਚ ਆ ਗਏ। ਇਸ ਤੋਂ ਬਾਅਦ ਜਦੋਂ ਸ੍ਰੀ ਬਾਦਲ ਰੈਲੀ ਖਤਮ ਕਰਕੇ ਜਾਣ ਲੱਗੇ ਤਾਂ ਭੀੜ ਵਿਚੋਂ ਕੁੱਝ ਵਿਅਕਤੀਆਂ ਨੇ ਪਥਰਾਅ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਸ ਇਲਾਕੇ ਦੇ ਉੱਚ ਪੁਲੀਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ। ਅੱਜ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਜਲਾਲਾਬਾਦ ਦੇ ਪਿੰਡਾਂ ਦਾ ਦੌਰਾ ਰੱਖਿਆ ਸੀ