best platform for news and views

ਚੋਣ ਜ਼ਾਬਤੇ ਦੌਰਾਨ 2060 ਸ਼ਿਕਾਇਤਾਂ ਪ੍ਰਾਪਤ : ਸੀ.ਈ.ਓ.

Please Click here for Share This News

ਚੰਡੀਗੜ• 16 ਮਈ : ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਦਫਤਰ ਮੁੱਖ ਚੋਣ ਅਫਸਰ ਪੰਜਾਬ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁਲ 2060 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ•ਾਂ ਵਿੱਚੋਂ 1762 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 298 ਸ਼ਿਕਾਇਤਾਂ ਵਿਚਾਰ ਅਧੀਨ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਤੋਂ 181 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ•ਾਂ ਵਿੱਚੋਂ 164 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 17 ਸ਼ਿਕਾਇਤਾਂ ਵਿਚਾਰ ਅਧੀਨ ਹਨ। ਇਸੇ ਤਰ•ਾਂ ਪੁਲਿਸ ਨਾਲ ਸਬੰਧਤ 325 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਦਕਿ ਪੁਲਿਸ ਦੇ ਵਿਰੁਧ 149 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸੇ ਤਰ•ਾਂ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ 20 ਸ਼ਿਕਾਇਤਾਂ, ਪੇਂਡੂ ਅਤੇ ਪੰਚਾਇਤੀ ਵਿਕਾਸ ਵਿਭਾਗ ਨਾਲ ਸਬੰਧਤ 77 ਸ਼ਿਕਾਇਤਾਂ, ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 79 ਸ਼ਿਕਾਇਤਾਂ ਅਤੇ ਹੋਰ ਵਿਭਾਗਾਂ ਨਾਲ ਸਬੰਧਤ 1157 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।
ਉਨ•ਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਰਾਜਨੀਤਕ ਪਾਰਟੀਆਂ ਵੱਲੋਂ 112 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਦਕਿ ਰਾਜਨੀਤਕ ਪਾਰਟੀਆਂ ਦੇ ਵਿਰੁੱਧ 58 ਸ਼ਿਕਾਇਤਾਂ ਮਿਲਿਆਂ ਹਨ।

Please Click here for Share This News

Leave a Reply

Your email address will not be published. Required fields are marked *