best platform for news and views

ਜਬਰ ਜਨਾਹ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ਼

Please Click here for Share This News

ਧੂਰੀ, 22 ਮਾਰਚ (ਮਹੇਸ਼)- ਧੂਰੀ ਦੇ ਇਕ ਨੇੜਲੇ ਪਿੰਡ ਅੰਦਰ ਇਕ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਹੋਣ ਦੀ ਖ਼ਬਰ ਹੈ। ਲੜਕੀ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਰਜਨੀ ਕੌਰ (ਕਾਲਪਨਿਕ ਨਾਂ) ਜਿਸ ਦੀ ਉਮਰ 18 ਸਾਲ ਹੈ, ਨੂੰ ਉਸ ਦੇ ਗੁਆਂਢ ‘ਚ ਰਹਿੰਦਾ ਪ੍ਰਦੀਪ ਸਿੰਘ ਉਰਫ਼ ਪੱਪੂ ਪੁੱਤਰ ਅਵਤਾਰ ਸਿੰਘ ਉਰਫ਼ ਕਾਕਾ ਲੰਘੇ ਮੰਗਲਵਾਰ ਦੀ ਰਾਤ ਨੂੰ ਉਸ ਦੇ ਘਰ ਆਇਆ ਅਤੇ ਉਸ ਦਾ ਮੂੰਹ ਬੰਦ ਕਰ ਕੇ ਜ਼ਬਰਦਸਤੀ ਆਪਣੇ ਘਰ ਲੈ ਗਿਆ, ਜਿੱਥੇ ਜਦੋਂ ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਲੜਕੇ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਨੇ ਉਸ ਦੇ ਨਾਲ ਜਬਰ ਜਨਾਹ ਕੀਤਾ। ਜਿਸ ਤੋਂ ਬਾਅਦ ਉਸ ਨੇ ਘਰ ਜਾ ਕੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਉਪਰੋਕਤ ਬਿਆਨਾਂ ਦੇ ਆਧਾਰ ‘ਤੇ ਪੁਲਸ ਵੱਲੋਂ ਪ੍ਰਦੀਪ ਸਿੰਘ ਉਰਫ਼ ਪੱਪੂ ਵਿਰੁੱਧ ਆਈ.ਪੀ.ਸੀ ਦੀ ਧਾਰਾ 376 ਤਹਿਤ ਮੁਕੱਦਮਾ ਦਰਜ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Please Click here for Share This News

Leave a Reply

Your email address will not be published. Required fields are marked *