
ਜਲੰਧਰ : ਭਾਰਤੀ ਚੋਣ ਕਮਿਸ਼ਨ ਵੱਲੋੋਂ ਪਹਿਲੀ ਵਾਰ ਲਾਗੂ ਕੀਤੀ ਗਈ ਵੀਵੀ ਪੈਟ ਵਿਵਸਥਾ ਜਲੰਧਰ ਕੇਂਦਰੀ ਅਤੇ ਜਲੰਧਰ ਕੈਂਟ ਹਲਕਿਆਂ ਵਿੱਚ ਲਾਗੂ ਕੀਤੀ ਗਈ ਹੈ ਜਿਸ ਰਾਹੀਂ ਵੋਟਰ ਇਹ ਜਾਣ ਸਕਣਗੇ ਕਿ ਉਨ੍ਹਾਂ ਦੀ ਵੋਟ ਕਿਸ ਉਮੀਦਵਾਰ ਨੂੰ ਪਈ ਹੈ। ਇਸ ਤੋੋਂ ਇਲਾਵਾ ਜਲੰਧਰ ਉੱਤਰੀ ਹਲਕੇ ਵਿੱਚ ਸਾਰੇ 172 ਪੋਲਿੰਗ ਕੇਂਦਰਾਂ ਵਿੱਚੋਂ ਵੈਬ ਕਾਸਟਿੰਗ ਰਾਹੀਂ ਚੋਣ ਪ੍ਰਕਿਰਿਆ ’ਤੇ ਨਿਗਰਾਨੀ ਰੱਖੀ ਜਾਵੇਗੀ।
ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਨੀ ਜਾਰੀ ਹੋਣ ਪਿੱਛੋੋਂ ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸਫਲਤਾ ਪੂਰਵਕ ਵੋਟਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੋਟਰ ਸੂਚੀਆਂ ਦੀ ਅੱਜ ਹੋਈ ਅੰਤਿਮ ਪ੍ਰਕਾਸ਼ਨਾਂ ਅਨੁਸਾਰ ਜ਼ਿਲ੍ਹੇ ਵਿੱਚ 15 ਲੱਖ 29 ਹਜ਼ਾਰ 284 ਕੁੱਲ ਵੋਟਰ ਹਨ ਜੋ ਕਿ 1830 ਬੂਥਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋੋਂ ਕਰਨਗੇ। ਜ਼ਿਲ੍ਹਾ ਚੋਣ ਅਫਸਰ ਸ੍ਰੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਕੁੱਲ 15,29,284 ਵੋਟਰ ਹਨ ਜਿਨ੍ਹਾਂ ਵਿੱਚੋਂ 7,98,814 ਪੁਰਸ਼ ਤੇ 7,30,452 ਮਹਿਲਾ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1830 ਪੋਲਿੰਗ ਕੇਂਦਰਾਂ ਵਿੱਚੋੋਂ 363 ਨੂੰ ਮਾਡਲ ਪੋਲਿੰਗ ਸਟੇਸ਼ਨ ਐਲਾਨਿਆ ਗਿਆ ਹੈ।