best platform for news and views

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਆਗੂਆਂ ਦਾ ਵਫ਼ਦ ਤੋਮਰ ਨੂੰ ਮਿਲਿਆ

Please Click here for Share This News

ਸੰਗਰੂਰ ,08 ਸਤਬੰਰ (ਮਹੇਸ਼ ਜਿੰਦਲ)- ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਵਾਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਨਰਿੰਦਰ ਕੁਮਾਰ ਤੋਮਰ ਨੂੰ ਮਿਲਿਆ। ਵਫ਼ਦ ਨੇ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਕਈ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ। ਜ਼ਿਲ੍ਹੇ ਦੇ ਪਿੰਡਾਂ ਅੰਦਰ ਪੀਣ ਵਾਲਾ ਪਾਣੀ ਸਾਫ਼ ਨਹੀਂ ਹੈ ਜਿਸ ਕਰਕੇ ਘਾਤਕ ਬਿਮਾਰੀਆਂ ਦੀ ਭਰਮਾਰ ਹੈ, ਬਹੁਤ ਸਾਰੇ ਪਰਿਵਾਰ ਕੱਚੇ ਘਰਾਂ ਵਿੱਚ ਰਹਿ ਰਹੇ ਹਨ। ਵਫ਼ਦ ਨੇ ਕੇਂਦਰੀ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਆਰ-ਓ ਸਿਸਟਮ ਲਗਾਏ ਜਾਣ, ਜ਼ਿਲ੍ਹੇ ਦੇ ਪਿੰਡਾਂ ਨੂੰ 18 ਫੁੱਟੀਆਂ ਸੜਕਾਂ ਨਾਲ ਜੋੜਿਆ ਜਾਵੇ, ਖੇਤਾਂ ਲਈ ਨਹਿਰੀ ਖਾਲਾਂ ਦਾ ਨਿਰਮਾਣ ਕਰਵਾਇਆ ਜਾਵੇ, ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਨੂੰ ਢਾਅ ਕੇ ਨਵੀਆਂ ਬਣਾਈਆਂ ਜਾਣ ਆਦਿ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਮੰਗਾਂ ’ਤੇ ਵਿਚਾਰ ਕਰਕੇ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਈਸ਼ਵਰਮੀਤ ਸਿੰਘ ਮਿੱਠੂ ਛਾਹੜ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਿੱਕਰ ਸਿੰਘ ਪਾਟਿਆਂਵਾਲੀ, ਨਹਿਰੂ ਸਿੰਘ ਤੋਗਾਵਾਲ ਤੇ ਹੋਰ ਆਗੂ ਸ਼ਾਮਲ ਸਨ।

 

Please Click here for Share This News

Leave a Reply

Your email address will not be published. Required fields are marked *