best platform for news and views

ਜਿਲਾ ਕਾਂਗਰਸ ਕਮੇਟੀ ਫਰੀਦਕੋਟ ਵਲੋਂ ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਨੂੰ ਸ਼ਰਧਾਂਜਲੀਆਂ

Please Click here for Share This News

ਫ਼ਰੀਦਕੋਟ, 25 ਦਸੰਬਰ – ਭਾਰਤ ਦੇ ਸਵਰਗੀ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੀ ਬਰਸੀ ਅੱਜ ਜਿਲਾ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਮਨਾਈ ਗਈ ਅਤੇ ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਮਰਹੂਮ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਗਿਆਨੀ ਜੈਲ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ।

ਜਿਲਾ ਕਾਂਗਰਸ ਕਮੇਟੀ ਵਲੋਂ ਕਰਵਾਏ ਗਏ ਇਸ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਪਵਨ ਗੋਇਲ, ਦਰਸ਼ਨ ਸਿੰਘ ਢਿੱਲਵਾਂ ਸੂਬਾ ਸਕੱਤਰ, ਪੰਜਾਬ ਮਹਿਲਾ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਸ੍ਰੀਮਤੀ ਵੀਨਾ ਸ਼ਰਮਾ, ਜ਼ਿਲਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਸਾਬਕਾ ਚੇਅਰਮੈਨ ਸੁਰਿੰਦਰ ਗੁਪਤਾ, ਸੀਨੀਅਰ ਨੇਤਾ ਚਮਕੌਰ ਸਿੰਘ ਸੇਖੋਂ, ਰੁਲਦੂ ਸਿੰਘ ਔਲਖ, ਗਿੰਦਰਜੀਤ ਸਿੰਘ ਸੇਖੋਂ, ਦਵਿੰਦਰ ਸਿੰਘ ਬਰਾੜ ਖਾਰਾ, ਰਣਜੀਤ ਸਿੰਘ ਬਰਾੜ ਭੋਲੂਵਾਲਾ ਅਤੇ ਡਬਲਜੀਤ ਸਿੰਘ ਧੋਸੀ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਗਿਆਨੀ ਜ਼ੈਲ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਜਿੱਥੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ, ਉੱਥੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਰਿੰਦਰ ਗੁਪਤਾ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਦੀ ਪੰਜਾਬ ਨੂੰ ਦੇਣ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਫਰੀਦਕੋਟ ਵਾਸੀਆਂ ਨੂੰ ਤਾਂ ਗਿਆਨੀ ਜੀ ਦੇ ਹਮੇਸ਼ਾਂ ਅਹਿਸਾਨਮੰਦ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗਿਆਨੀ ਜ਼ੈਲ ਸਿੰਘ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲ ਕੇ ਆਮ ਵਰਕਰਾਂ ਦੇ ਨਾਲ ਤਾਲਮੇਲ ਰੱਖਣਾ ਚਾਹੀਦਾ ਹੈ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਜਿੱਥੇ ਮਹਾਨ ਸਖਸ਼ੀਅਤਾਂ ਦਾ ਜਨਮ ਦਿਨ ਅਤੇ ਬਲੀਦਾਨ ਦਿਵਸ ਸ਼ਰਧਾਪੂਰਵਕ ਮਨਾਉਣਾ ਚਾਹੀਦਾ ਹੈ, ਉੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿੰਨਾਂ ਦੇ ਕਾਰਨ ਅੱਜ ਅਸੀਂ ਅਜ਼ਾਦੀ ਮਾਣ ਰਹੇ ਹਾਂ।
ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ. ਬਲਜੀਤ ਸਿੰਘ ਗੋਰਾ ਨੇ ਦੱਸਿਆ ਕਿ ਜ਼ਿਲਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ 28 ਦਸੰਬਰ ਨੂੰ ਸਵੇਰੇ 11:00 ਵਜੇ ਕਾਂਗਰਸ ਪਾਰਟੀ ਦਾ 132ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿੱਕੀ ਬਾਂਸਲ, ਜਗਜੀਤ ਸਿੰਘ ਜੀਤ, ਚੰਨਣ ਸਿੰਘ ਚੰਨਣ, ਸਾਜਨ ਸ਼ਰਮਾ, ਸੂਬਾ ਰਾਮ ਸ਼ਰਮਾ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਬਿੰਦਰ ਸਿੰਘ ਟਹਿਣਾ, ਲਖਵਿੰਦਰ ਸਿੰਘ, ਮਨਦੀਪ ਸਿੰਘ, ਡਾ. ਡੀ.ਕੇ. ਸਿੰਘ ਅਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।

ਜਿਲਾ ਕਾਂਗਰਸ ਕਮੇਟੀ ਫਰੀਦਕੋਟ ਦੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਸਵ: ਗਿਆਨੀ ਜ਼ੈਲ ਸਿੰਘ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦੇ ਹੋਏ।

Please Click here for Share This News

Leave a Reply

Your email address will not be published. Required fields are marked *