best platform for news and views

ਜੇਲ੍ਹ ‘ਚ ਜਾਗਰੂਕਤਾ ਸੈਮੀਨਾਰ

Please Click here for Share This News

ਬਰਨਾਲਾ,20 ਸਤੰਬਰ (ਰਾਕੇਸ਼ ਗੋਇਲ)- ਨੈਸ਼ਨਲ ਲੀਗਲ ਸਰਵਿਸਜ ਅਥਾਰਟੀਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਅਥਾਰਟੀਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਕੈਦੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ਤੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ ਕੀਤਾ।

ਇਸ ਮੌਕੇ ਸੀ.ਜੇ.ਐੱਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ. ਪੀ.ਐੱਸ.ਕਾਲੇਕਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਸੈਮੀਨਾਰ ਦਾ ਆਯੋਜਨ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਤਹਿਸੀਲ ਵੈੱਲਫੇਅਰ ਅਫਸਰ ਪ੍ਰਦੀਪ ਕੁਮਾਰਜਿਲ੍ਹਾ ਜੇਲ੍ਹ ਸੁਪਰਡੈਂਟ ਗੁਰਪ੍ਰੀਤ ਸਿੰਘ ਵੀ ਹਾਜਰ ਸਨ।

ਸ. ਪੀ.ਐੱਸ.ਕਾਲੇਕਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਬਹੁਤ ਸਾਰੀਆਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨਵਿਧਵਾ ਪੈਨਸ਼ਨ, ਸ਼ਗੁਨ ਸਕੀਮ ਆਦਿ ਚਲਾਈਆਂ ਜਾ ਰਹੀਆਂ ਹਨ ਜੇਕਰ ਉਹ ਇੰਨ੍ਹਾਂ ਸਕੀਮਾਂ ਦੇ ਤਹਿਤ ਨਿਰਧਾਰਤ ਕੀਤੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਉਹ ਇਨ੍ਹਾਂ ਸਕੀਮਾਂ ਦੇ ਲਾਭ ਲੈ ਸਕਦੇ ਹਨਜਿਹੜਾ ਕਿ ਉਹਨਾਂ ਦਾ ਕਾਨੂੰਨੀ ਹੱਕ ਹੈ।ਉਹਨਾਂ ਇਹ ਵੀ ਦੱਸਿਆ ਕਿ ਸਰਕਾਰ (ਪੀ.ਐੱਸ.ਡੀ.ਐੱਮ.)ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਤਹਿਤ ਪੰਜਾਬ ਦੇ ਵੱਖ-ਵੱਖ ਪੇਂਡੂ ਖੇਤਰਾਂ ਵਿਚ ਰੂਰਲ ਸਕਿੱਲ ਸੈਂਟਰ ਚਲਾਏ ਜਾ ਰਹੇ ਹਨ ਜਿੰਨ੍ਹਾਂ ਵਿੱਚ ਗਰੀਬ ਪਰਿਵਾਰ ਅਤੇ ਅਨੁਸੂਚਿਤ ਜਾਤੀਆਂ ਦੇ ਨੌਜਵਾਨ ਵਰਗ ਨੂੰ ਬਿਲਕੁਲ ਮੁਫਤ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ ਅਤੇ ਇੰਨ੍ਹਾਂ ਸੈਂਟਰਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮੁਫਤ ਵਰਦੀਆਂ ਅਤੇ ਆਉਣ ਜਾਣ ਲਈ ਖਰਚਾ ਵੀ ਦਿੱਤਾ ਜਾਂਦਾ ਹੈ, ਸਿਖਲਾਈ ਤੋਂ ਬਾਅਦ ਰੋਜਗਾਰ ਮਿਲਣ ਦੇ ਇੱਕ ਤੋਂ ਤਿੰਨ ਮਹੀਨੇ ਤੱਕ ਆਰਥਿਕ ਮਦਦ ਵੀ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਨਾਲਸਾ ਦੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਜਾਣਕਾਰੀ ਦਿੱਤੀ ਕਿ ਨਾਲਸਾ ਦੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਤਹਿਤ ਜੇਲ੍ਹ ਵਿਚ ਬੰਦ ਵਿਅਕਤੀ ਆਪਣੇ ਕੇਸ ਦੀ ਪੈਰਵੀ ਕਰਨ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਬਿਲਕੁਲ ਮੁਫਤ ਵਿੱਚ ਵਕੀਲ ਲੈ ਸਕਦੇ ਹਨ। ਅੰਤ ਵਿੱਚ ਉਹਨਾਂ ਨੇ ਟੋਲ ਫ੍ਰੀ ਨੰਬਰ 1968 ਬਾਰੇ ਵੀ ਜਾਣਕਾਰੀ ਦਿੱਤੀ ਕਿ ਕਿਸੇ ਵੀ ਕਾਨੂੰਨੀ ਸਹਾਇਤਾ ਲਈ ਉਹ ਇਸ ਨੰਬਰ ਤੇ ਸੰਪਰਕ ਕਰ ਸਕਦੇ ਹਨ

Please Click here for Share This News

Leave a Reply

Your email address will not be published. Required fields are marked *