best platform for news and views

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

Please Click here for Share This News

ਬਰਨਾਲਾ, 16 ਸਤੰਬਰ (ਰਾਕੇਸ਼ ਗੋਇਲ)- ਪੰਜਾਬ ਸਰਕਾਰ ਦੇ ਹੁਕਮਾਂ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨਾ ਸਾੜੇ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈਉੱਥੇ ਅਨੇਕ ਪ੍ਰਕਾਰ ਦੀਆਂ ਮਨੁੱਖੀ ਬਿਮਾਰੀਆਂ ਫੈਲਦੀਆਂ ਹਨਅਨੇਕ ਦੁਰਘਟਨਾਵਾਂ ਵਾਪਰਦੀਆਂ ਹਨਜਿੰਨ੍ਹਾਂ ਵਿੱਚ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਦੀਆਂ ਹਨ। ਉਨਾਂ ਦੱਸਿਆ ਕਿ ਝੋਨੇ ਦੀ ਇੱਕ ਟਨ ਪਰਾਲੀ ਵਿੱਚੋਂ 5.5 ਕਿਲੋ ਨਾਈਟ੍ਰੋਜਨ  ਤੱਤ, 2.3 ਕਿਲੋ ਫਾਸਫੋਰਸ ਤੱਤ, 2.5 ਕਿਲੋ ਪੋਟਾ੍ਹ ਤੱਤ  ਅਤੇ 1.2 ਕਿਲੋ ਸਲਫਰ ਤੱਤ ਮਿਲਦੇ ਹਨਜਿਸ ਸਦਕਾ ਜਿੱਥੇ ਸਾਡੀ ਜਮੀਨ ਦੀ ਸਿਹਤ ਤਾਕਤਵਰ ਬਣਦੀ ਹੈਉੱਥੇ ਆਰਥਿਕ ਲਾਭ ਵੀ ਹੁੰਦਾ ਹੈ। ਇੱਕ ਏਕੜ ਝੋਨੇ ਦੀ ਪਰਾਲੀ ਨਾ ਸਾੜਨ ਕਰਕੇ ਸਾਨੂੰ ਲਗਭਗ 3540 ਕਿਲੋ ਯੂਰੀਆ, 1820 ਕਿਲੋ ਡੀ.ਏ.ਪੀ. ਅਤੇ 100 ਕਿਲੋ ਪੋਟਾਸ਼ ਦੀ ਬੱਚਤ ਹੁੰਦੀ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਕਿਸਾਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਕੇ ਕਿਸਾਨਾਂ ਲਈ ਜਾਗਰੁਕਤਾ ਮੁਹਿੰਮ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਯੋਗ ਇਨਾਮ ਦਿੱਤਾ ਜਾਵੇਗਾ ਅਤੇ ਜਿਹੜੇ ਖੇਤਾਂ ਵਿੱਚ ਅੱਗ ਲਗਾਈ ਜਾਵੇਗੀ ਉਨ੍ਹਾਂ ਖੇਤਾਂ ਦੇ ਖਸਰਾ ਨੰਬਰਾਂ ਦੀ ਸੰਬੰਧਤ ਪਟਵਾਰੀ ਵੱਲੋ ਲਾਲ ਇੰਤਰਾਜ ਕੀਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *