best platform for news and views

ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ‘ਚ ਅਣਪਛਾਤਿਆਂ ਵਿਰੁੱਧ ਕੇਸ ਦਰਜ

Please Click here for Share This News

ਫਿਰੋਜ਼ਪੁਰ 14 ਮਾਰਚ (ਸਤਬੀਰ ਬਰਾੜ): ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਇਕ ਕਿਸਾਨ ਦੇ ਖੇਤ ਵਿਚ ਲੱਗੇ ਟਰਾਂਸਫਾਰਮਰ ਚੋਰੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧ ਵਿਚ ਥਾਣਾ ਅਮੀਰਖਾਸ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਪੁਲਿਸ ਥਾਣਾ ਅਮੀਰਖਾਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਹੈ ਕਿ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਵਿਖੇ ਕਿਸਾਨ ਸ਼ਮਸ਼ੇਰ ਸਿੰਘ ਦੇ ਖੇਤ ਵਿਚ ਲੱਗੇ ਟਰਾਂਸਫਾਰਮਰ ਨੂੰ ਕੋਈ ਅਣਪਛਾਤੇ ਚੋਰ ਬੀਤੀ ਦਰਮਿਆਨੀ ਰਾਤ ਨੂੰ ਚੋਰੀ ਕਰਕੇ ਲੈ ਗਏ ਹਨ। ਉਨ•ਾਂ ਨੇ ਦੱਸਿਆ ਕਿ ਚੋਰੀ ਹੋਏ ਟਰਾਂਸਫਾਰਮਰ ਦੀ ਕੀਮਤ ਕਰੀਬ 20 ਹਜ਼ਾਰ ਰੁਪਏ ਬਣਦੀ ਹੈ। ਇਸ ਕੇਸ ਦੀ ਜਾਂਚ ਕਰ ਰਹੇ ਥਾਣਾ ਅਮੀਰਖਾਸ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਹਾਇਕ ਕਾਰਜਕਾਰੀ ਇੰਜੀਨੀਅਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਚੋਰਾਂ ਖਿਲਾਫ 379 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

 

Please Click here for Share This News

Leave a Reply

Your email address will not be published. Required fields are marked *