best platform for news and views

ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੈਮੀਨਾਰ ਦਾ ਆਯੋਜਨ

Please Click here for Share This News

ਧੂਰੀ,11 ਅਪ੍ਰੈਲ (ਮਹੇਸ਼ ਜੰਿਦਲ) ਸੜਕੀ ਹਾਦਸਿਆਂ ਨੂੰ ਠੱਲ• ਪਾਉਣ ਅਤੇ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਟਰੈਫਿਕ ਪੁਲਸ ਵੱਲੋਂ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਸਥਾਨਕ ਟੈਂਪੂ ਯੂਨੀਅਨ ਵਿਖੇ ਇਕ ਟਰੈਫਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜੂਕੇਸ਼ਨ ਸੈਲ ਸੰਗਰੂਰ ਦੇ ਹੌਲਦਾਰ ਹਰਦੇਵ ਸਿੰਘ ਨੇ ਵਹੀਕਲਾਂ ਦੇ ਓਵਰ ਸਾਈਜ ਦੇ ਡਾਲੇ ਨਾ ਬਨਾਉਣ ਅਤੇ ਡਾਲੇ ਤੋਂ ਬਾਹਰ ਸਰੀਆ ਜਾਂ ਹੋਰ ਸਮਾਨ ਨਾ ਲੱਦਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨਾ ਜਿੱਥੇ ਟਰੈਫਿਕ ਨਿਯਮਾਂ ਦਾ ਉਲੰਘਣਾ ਹੈ ਉਥੇ ਹੀ ਸੜਕੀ ਹਾਦਸਿਆਂ ਨੂੰ ਸੱਦਾ ਦਿੰਦਾ ਹੈ। ਉਨ•ਾਂ ਚਾਲਕਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੈਵੀ ਵਹੀਕਲਾਂ ਨੂੰ ਸ਼ਹਿਰ ਦੇ ਬਾਜਾਰਾਂ ਅੰਦਰ ਨਾ ਲਿਜਾਉਣ ਲਈ ਵੀ ਪ੍ਰੇਰਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਟਰੈਫਿਕ ਨਿਯਮਾਂ ਦਾ ਪਾਲਣਾ ਨੂੰ ਯਕੀਨੀ ਬਣਾਉਣ ਲਈ ਹੋਰ ਵੀ ਸਖਤੀ ਕੀਤੀ ਜਾਵੇਗੀ। ਇਸ ਮੌਕੇ ਹੌਲਦਾਰ ਮਿੱਠੂ ਸਿੰਘ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *