best platform for news and views

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Please Click here for Share This News

ਧੂਰੀ, 13 ਮਾਰਚ (ਮਹੇਸ਼)- ਸ਼ਹਿਰ ਅੰਦਰ ਟਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ ਰਾਜੇਸ਼ ਸਨੇਹੀ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਜਾ ਕੇ ਦੁਕਾਨਾਂ ਤੋਂ ਬਾਹਰ ਬੇਹਿਸਾਬੇ ਖੜ•ੇ ਵਹੀਕਲਾਂ ਦੇ ਚਲਾਨ ਕੱਟੇ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਸਪੈਕਟਰ ਰਾਜੇਸ਼ ਸਨੇਹੀ ਨੇ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਜਿੱਥੇ ਸ਼ਹਿਰ ਅੰਦਰ ਉਨ•ਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ਅਤੇ ਬੇਹਿਸਾਬੇ ਖੜ•ੇ ਵਹੀਕਲਾਂ ਦੇ ਚਲਾਨ ਕੱਟੇ ਜਾ ਰਹੇ ਹਨ ਉੱਥੇ ਹੀ ਦੁਕਾਨਦਾਰਾਂ ਨੂੰ ਵੀ ਦੁਕਾਨ ਦਾ ਸਮਾਨ ਦੁਕਾਨਾਂ ਅੰਦਰ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਰਾਤ ਸਮੇਂ ਵੀ ਗਸ਼ਤ ਹੋਰ ਵਧਾ ਦਿੱਤੀ ਗਈ ਹੈ ਤਾਂ ਜੋ ਮਾੜੇ ਅਨਸਰ ਸ਼ਹਿਰ ਦਾ ਮਾਹੌਲ ਨਾ ਖ਼ਰਾਬ ਕਰ ਸਕਣ।

ਕੈਪਸ਼ਨ- ਬਾਜਾਰ ਅੰਦਰ ਬੇਹਿਸਾਬੇ ਖੜ•ੇ ਵਹੀਕਲ ਦਾ ਚਲਾਨ ਕੱਟਦੇ ਇੰਸਪੈਕਟਰ ਰਾਜੇਸ਼ ਸਨੇਹੀ

Please Click here for Share This News

Leave a Reply

Your email address will not be published. Required fields are marked *