
ਹੁਸ਼ਿਆਰਪੁਰ (ਤਰਸੇਮ ਦੀਵਾਨਾ) ਜੇਲ•ਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਣ ਸਿੰਘ ਠੰਡਲ ਨੇ ਪਟਨਾ ਸਾਹਿਬ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਤਖਤ ਸ੍ਰੀ ਹਰਿਮੰਦਰ ਜੀ ਵਿਖੇ ਮਨਾਏ ਜਾ ਰਹੇ 350 ਸਾਲਾਂ ਪ੍ਰਕਾਸ਼ ਪੁਰਬ ‘ਤੇ ਸ਼ਿਰਕਤ ਕਰਨ ਵਾਸਤੇ ਜ਼ਿਲ•ੇ ਦੀਆਂ ਸੰਗਤਾਂ ਲਈ ਵਿਸ਼ੇਸ਼ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਵੀ ਉਨ•ਾਂ ਦੇ ਨਾਲ ਮੌਜੂਦ ਸਨ।
ਇਸ ਦੌਰਾਨ ਸ੍ਰ: ਠੰਡਲ ਨੇ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਏ ਜਾ ਰਹੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ•ੇ ਦੀਆਂ ਸੰਗਤਾਂ ਨੂੰ ਇਸ ਵਿਸ਼ੇਸ਼ ਸਮਾਗਮ ਵਿਖੇ ਲਿਜਾਉਣ ਲਈ ਵਿਸ਼ੇਸ਼ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਅਧੀਨ ਵੱਖ-ਵੱਖ ਧਰਮਾਂ ਦੀ ਸੰਗਤ ਨੂੰ ਉਨ•ਾਂ ਦੇ ਗੁਰਧਾਮਾਂ ਦੀ ਮੁਫ਼ਤ ਵਿਚ ਯਾਤਰਾ ਕਰਵਾਈ ਗਈ ਹੈ। ਉਨ•ਾਂ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਤਹਿ-ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ•ਾਂ ਦੇ ਯਤਨਾਂ ਨਾਲ ਹੀ ਸੰਗਤਾਂ ਨੂੰ ਪਵਿੱਤਰ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ•ਾਂ ਕਿਹਾ ਕਿ ਅੱਜ ਜਿਲ•ੇ ਦੇ ਵੱਖ-ਵੱਖ ਪਿੰਡਾਂ ‘ਚੋਂ 1000 ਦੇ ਕਰੀਬ ਸੰਗਤਾਂ ਇਸ ਵਿਸ਼ੇਸ਼ ਰੇਲਗੱਡੀ ਰਾਹੀਂ ਸ੍ਰੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਭੂਮੀ ਤਖਤ ਸ੍ਰੀ ਹਰਿਮੰਦਰ ਜੀ ਵਿਖੇ ਸ਼ਿਰਕਤ ਕਰਕੇ ਗੁਰੂ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਵਿੱਚ ਸ਼ਾਮਲ ਹੋਣਗੀਆਂ। ਉਨ•ਾਂ ਨੇ ਇਸ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਗਏ ਮਾਰਗ ‘ਤੇ ਚਲਦੇ ਹੋਏ ਸਦਾ ਚੜ•ਦੀਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ।
ਇਸ ਮੌਕੇ ਜਿਲ•ਾ ਸ਼ਹਿਰੀ ਪ੍ਰਧਾਨ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰ: ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ•ਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਪਰਮਜੀਤ ਸਿੰਘ ਪੰਜੌੜ, ਯੂਥ ਅਕਾਲੀ ਦਲ ਦੇ ਆਗੂ ਸ਼੍ਰੀ ਬਲਰਾਜ ਸਿੰਘ ਚੌਹਾਨ, ਜਿਲ•ਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਸਕੱਤਰ ਜ਼ਿਲ•ਾ ਪ੍ਰੀਸ਼ਦ ਬੁੱਧੀ ਰਾਜ ਸਿੰਘ, ਮਾਸਟਰ ਰਛਪਾਲ ਸਿੰਘ, ਕੁਲਵੰਤ ਕੌਰ, ਨਿਰਮਲ ਸਿੰਘ ਭੀਲੋਵਾਲ, ਅਵਤਾਰ ਸਿੰਘ ਗਿੱਲ ਈਸਪੁਰ, ਗੁਰਪ੍ਰੀਤ ਸਿੰਘ ਡਾਂਡੀਆ, ਯਸ਼ਪਾਲ ਸ਼ਰਮਾ, ਸਤਨਾਮ ਸਿੰਘ ਬੰਟੀ ਚੱਗਰ, ਲਖਵਿੰਦਰ ਕੌਰ ਭਾਮ, ਬੂਟਾ ਸਿੰਘ, ਹਰਜੀਤ ਸਿੰਘ ਭਾਤਪੁਰ, ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।