ਫ਼ਰੀਦਕੋਟ, 22 ਦਸੰਬਰ – ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਕੇਂਦਰੀ ਕਮੇਟੀ ਦੇ ਸੱਦੇ ‘ਤੇ ਡਿਵੀਜ਼ਨ ਸੈਕਟਰੀ ਬਲਵਿੰਦਰ ਸਿੰਘ ਮਰ•ਾੜ ਦੀ ਅਗਵਾਈ ਵਿੱਚ ਮੁੱਖ ਡਾਕਘਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ, ਬਿੱਕਰ ਸਿੰਘ, ਨਰਿੰਦਰ ਚਾਵਲਾ, ਬਲਵਿੰਦਰ ਸਿੰਘ ਨੇ ਕਿਹਾ ਕਿ ਡਾਕ ਸੇਵਕ ਦੂਰ-ਦੁਰਾਡੇ ਪਿੰਡਾਂ ਵਿੱਚ ਆਪਣੀਆਂ ਨਿਰਵਿਘਨ ਸੇਵਾਵਾਂ ਪਿਛਲੇ ਲੰਬੇ ਸਮੇਂ ਤੋਂ ਦਿੰਦੇ ਆ ਰਹੇ ਹਨ ਜਿਸ ਦੌਰਾਨ ਉਹਨਾਂ ਨੂੰ ਕਈ ਤਰ•ਾਂ ਦਾ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਉਹਨਾਂ ਨੂੰ ਨਿਗੁਣਾ ਵੇਤਨ ਦੇ ਰਹੀ ਹੈ ਜਿਸ ਨਾਲ ਉਹਨਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾ ਚੱਲਦਾ ਹੈ। ਮੂਲਖਾ ਸਿੰਘ, ਪਰਮਜੀਤ ਕੌਰ, ਕੁਲਦੀਪ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸੰਬੰਧੀ ਕਈ ਵਾਰ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਅਤੇ ਧਰਨੇ ਮੁਜ਼ਾਹਰੇ ਕਰ ਚੁੱਕੇ ਹਨ ਪਰੰਤੂ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਮੰਗ ਕੀਤੀ ਕਿ ਸੱਤਵੇਂ ਪੇ-ਕਮਿਸ਼ਨ ਦੀ ਰਿਪੋਰਟ ਇੰਨ-ਬਿੰਨ ਲਾਗੂ ਕਰਕੇ ਉਸ ਦੀ ਕਾਪੀ ਜੱਥੇਬੰਦੀ ਨੂੰ ਮੁਹੱਈਆ ਜਾਵੇ ਨਹੀਂ ਤਾਂ ਪੰਜਾਬ ਭਰ ਦੇ ਗ੍ਰਾਮੀਣ ਡਾਕ ਸੇਵਕ ਵਿਆਪਕ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ, ਜਿਸ ਦੀ ਜਿੰਮੇਵਾਰੀ ਕੇਂਦਰ ਸਰਕਾਰ ਹੋਵੇਗੀ। ਉਹਨਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 29 ਦਸੰਬਰ ਨੂੰ ਪੀਐਮਜੀ ਦਫ਼ਤਰ ਚੰਡੀਗੜ• ਵਿਖੇ ਸਰਕਲ ਪੱਧਰੀ ਧਰਨਾ ਲਾਇਆ ਜਾਵੇਗਾ ਅਤੇ ਜਨਵਰੀ 2017 ਤੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਡਾਕ ਮੁਲਾਜਮਾਂ ਵਲੋਂ ਫਰੀਦਕੋਟ ਵਿਖੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਯੂਨੀਅਨ ਆਗੂ