best platform for news and views

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Please Click here for Share This News

ਬਰਨਾਲਾ, 16 ਸਤੰਬਰ(ਰਾਕੇਸ਼ ਗੋਇਲ)- ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਦੀ ਪ੍ਰਧਾਨਗੀ ਹੇਠ ਅੱਜ ਜ਼ਿਲੇ ਦੀਆਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰਾਂ ਅਤੇ ਜ਼ਿਲਾ ਮੰਡੀ ਅਫਸਰ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲੇ ਵਿੱਚ ਪਿਛਲੇ ਸਾਲ 840180 ਮੀਟਰਕ ਟਨ ਝੋਨੇ ਦੀ ਖਰੀਦ ਹੋਈ ਅਤੇ ਇਸ ਸਾਲ 10 ਫੀਸਦੀ ਵਾਧੇ ਦੇ ਨਾਲ 924565 ਮੀਟਰਕ ਟਨ ਝੋਨੇ ਦੀ ਖਰੀਦ ਕਰਨ ਪ੍ਰਬੰਧ ਕੀਤੇ ਗਏ ਹਨ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲੇ ਵਿੱਚ 98 ਖਰੀਦ ਕੇਂਦਰ ਹਨ ਅਤੇ 330 ਰਾਈਸ ਮਿੱਲਾਂ ਕੰਮ ਕਰਨਗੀਆਂ। 
ਸ਼੍ਰੀ ਥੋਰੀ ਨੇ ਸਮੂਹ ਖਰੀਦ ਏਜੰਸੀਆਂ ਨੂੰ 27 ਸਤੰਬਰ 2017 ਤੱਕ ਮੰਡੀਆਂ ਵਿੱਚ ਬਾਰਦਾਨਾ ਪਹੁੰਚਾਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ 25 ਸਤੰਬਰ ਤੱਕ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪਾਣੀ ਅਤੇ ਛਾਂ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲਾ ਮੰਡੀ ਅਫ਼ਸਰ ਨੂੰ ਮੰਡੀਆਂ ਵਿੱਚ ਜ਼ਿਆਦਾ ਨਮੀ ਵਾਲਾ ਝੋਨਾ ਆਉਣ ਤੋਂ ਰੋਕਣ ਲਈ ਜਰੂਰੀ ਕਾਰਵਾਈ ਕਰਨ ਅਤੇ ਮੁਆਸ਼ਚਰ ਮੀਟਰ ਕੈਲੀਵਰ ਕਰਵਾਏ ਜਾਣ। ਸ਼੍ਰੀ ਥੋਰੀ ਨੇ ਖ਼ਰੀਦ ਏਜੰਸੀਆਂ ਦੇ ਜ਼ਿਲਾ ਮੈਨੇਜ਼ਰਾਂ ਨੂੰ 25 ਸਤੰਬਰ ਤੱਕ ਮੰਡੀਆਂ ਵਿੱਚ  ਝੋਨੇ ਦੀ ਖਰੀਦ ਲਈ ਸਟਾਫ਼ ਦੀ ਪੋਸਟਿੰਗ ਕਰਨ ਦੀ ਹਦਾਇਤ ਕੀਤੀ। ਸ਼੍ਰੀ ਥੋਰੀ ਨੇ ਮੀਟਿੰਗ ਵਿੱਚ ਹਾਜਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਝੋਨੇ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਆਪਣਾ ਸਹਿਯੋਗ ਦੇਣ ਲਈ ਵੀ ਕਿਹਾ। ਮੀਟਿੰਗ ਦੌਰਾਨ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਐਸ. ਦੇਵਗਨ ਨੇ ਦੱਸਿਆ ਕਿ ਸਾਲ 2017-18 ਲਈ ਕਸਟਮ ਮਿਲਿੰਗ ਪਾਲਿਸੀ ਆ ਚੁੱਕੀ ਹੈ ਅਤੇ ਇਸ ਦੇ ਤਹਿਤ ਮਿਲਾਂ ਅਲਾਟ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾ ਚੁੱਕੀ ਹੈ ਅਤੇ ਸਮੇਂ ਸਿਰ ਮੁਕੰਮਲ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ।ਹੋਰਨਾਂ ਤੋਂ ਇਲਾਵਾ ਐਡੀਸ਼ਨਲ ਡਿਪਟੀ ਕਮਿਸ਼ਨਰ (ਸ) ਪ੍ਰਵੀਨ ਕੁਮਾਰ, ਸਹਾਇਕ ਕਮਿਸ਼ਨਰ (ਜ) ਮਨਕੰਵਲ ਸਿੰਘ ਚਹਿਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Please Click here for Share This News

Leave a Reply

Your email address will not be published. Required fields are marked *