comment jouer au blackjack dans un casino how to start the casino missions number of casino in las vegas 2016 renaissance santo domingo jaragua hotel y casino restaurants in tropicana casino las vegas hard rock casino fort lauderdale poker room stage door casino las vegas nv tropicana resort and casino las vegas nevada
best platform for news and views

ਡੀ ਸੀ ਨੇ ਛਾਪਾ ਮਾਰ ਕੇ ਜੇਲ ਚ ਸ਼ਿਵ ਲਾਲ ਡੋਡਾ ਨਾਲ ਮੀਟਿੰਗ ਕਰਦੇ ਅਕਾਲੀ ਆਗੂਆਂ ਨੂੰ ਕੀਤਾ ਗ੍ਰਿਫਤਾਰ

Please Click here for Share This News

ਫ਼ਾਜ਼ਿਲਕਾ ਜੇਲ੍ਹ ਵਿੱਚ ‘ਘੁਸਪੈਠ’ ਕਰਨ ਵਾਲੇ ਦੋ ਦਰਜਨ ਅਕਾਲੀ ਨੇਤਾ ਗ੍ਰਿਫ਼ਤਾਰ

ਦਵਿੰਦਰ ਪਾਲ
ਫਜਿਲਕਾ : ਪੰਜਾਬ ’ਚ ਚੋਣ ਜ਼ਾਬਤਾ ਲੱਗਣ ਬਾਅਦ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਅੱਜ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ।
ਰਾਜ ਦੇ ਇਕ ਸੀਨੀਅਰ ਚੋਣ ਅਧਿਕਾਰੀ ਨੇ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।  ਚੋਣ ਅਧਿਕਾਰੀਆਂ ਵੱਲੋਂ ਜੇਲ੍ਹ ’ਚ ਬੰਦ ਕਥਿਤ ਅਪਰਾਧੀ ਨਾਲ ਹਾਕਮ ਧਿਰ ਦੇ ਆਗੂਆਂ ਦੀ ਮੀਟਿੰਗ ਨੂੰ ਗੰਭੀਰਤਾ ਨਾਲ ਲਿਆ ਹੈ।
ਸੂਤਰਾਂ ਮੁਤਾਬਕ ਇਨ੍ਹਾਂ ਅਕਾਲੀ ਆਗੂਆਂ ਦੀ ਅਗਵਾਈ ਜਲਾਲਾਬਾਦ ਦਾ ਇਕ ਸੀਨੀਅਰ ਅਕਾਲੀ ਆਗੂ ਕਰ ਰਿਹਾ ਸੀ। ਫਾਜ਼ਿਲਕਾ ਦੀ ਡੀਸੀ ਨੂੰ ਸੂਚਨਾ ਮਿਲੀ ਸੀ ਕਿ ਅਕਾਲੀ ਆਗੂਆਂ ਦਾ ਵੱਡਾ ਗਰੁੱਪ ਫਾਜ਼ਿਲਕਾ ਜੇਲ੍ਹ ’ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਅਬੋਹਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕਰਨ ਗਿਆ ਹੈ। ਡੀਸੀ ਨੇ ਜੇਲ੍ਹ ’ਤੇ ਛਾਪਾ ਮਾਰ ਕੇ ਸਾਰੇ ਅਕਾਲੀ ਆਗੂਆਂ ਨੂੰ ਸ਼ਿਵ ਲਾਲ ਡੋਡਾ ਨਾਲ ਮੁਲਾਕਾਤ ਕਰਦਿਆਂ ਮੌਕੇ ’ਤੇ ਫੜ ਲਿਆ। ਸ਼ਿਵ ਲਾਲ ਡੋਡਾ ਅਬੋਹਰ ਦੇ ਦਲਿਤ ਨੌਜਵਾਨ ਭੀਮ ਟਾਂਕ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ਅਧੀਨ ਜੇਲ੍ਹ ’ਚ ਬੰਦ ਹੈ। ਰਾਜਸੀ ਹਲਕਿਆਂ ਵਿੱਚ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਵ ਲਾਲ ਡੋਡਾ ਦੀ ਜ਼ਮਾਨਤ ਕਰਾ ਕੇ ਅਬੋਹਰ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਜਾਂ ਭਾਜਪਾ ਨਾਲ ਹਲਕੇ ਦੀ ਤਬਦੀਲੀ ਕਰਕੇ ਚੋਣ ਲੜਾਏ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਫਾਜ਼ਿਲਕਾ ਦੀ ਡੀਸੀ ਦੀ ਕਾਰਵਾਈ ਨੇ ਅਕਾਲੀ ਦਲ ਦੀਆਂ ਯੋਜਨਾਵਾਂ ’ਤੇ ਪਾਣੀ ਫੇਰ ਦਿੱਤਾ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ’ਚ ਗੈ਼ਰਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਸਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਕਾਨੂੰਨੀ ਮਾਹਿਰਾਂ ਨਾਲ ਸਲਾਹ ਕੀਤੀ ਜਾ ਰਹੀ ਸੀ ਕਿ ਇਨ੍ਹਾਂ  ਅਕਾਲੀ ਨੇਤਾਵਾਂ ’ਤੇ ਕਿਹੜੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ। ਦੱਸਣਯੋਗ ਹੈ ਕਿ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿੱਚੋਂ 5 ਗੈਂਗਸਟਰਾਂ ਦੇ ਫਰਾਰ ਹੋਣ ਅਤੇ ਉਸ ਬਾਅਦ ਪੁਲੀਸ ਵੱਲੋਂ ਇਨ੍ਹਾਂ ਅਪਰਾਧੀਆਂ ਨੂੰ ਫੜੇ ਨਾ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ’ਤੇ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨਾ ਸੇਧਿਆ ਜਾ ਰਿਹਾ ਹੈ।

(we are thankful to punjabi tribune)

Please Click here for Share This News

Leave a Reply

Your email address will not be published.