best platform for news and views

ਢੀਂਡਸਾ ਦੇ ਹੱਕ ਵਿਚ ਡੱਟਣ ਲਈ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕੱਲ• – ਹਰੀ ਸਿੰਘ 

Please Click here for Share This News

ਧੂਰੀ,9 ਅਪ੍ਰੈਲ (ਮਹੇਸ ਜਿੰਦਲ) ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਜੀ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ਤੇ ਪਹੁੰਚਾਉਣ ਲਈ ਮਿਤੀ 11 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਅਨਾਜ ਮੰਡੀ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰੀ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਅਕਾਲੀ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ ਵਟਾਂਦਰਾ ਕਰ ਕੇ ਅਕਾਲੀ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਢੀਂਡਸਾ ਦੀ ਜਿੱਤ ਲਈ ਡਟਣ ਦਾ ਸੱਦਾ ਦਿੱਤਾ ਜਾਵੇਗਾ। ਉਨ•ਾਂ ਸਾਰੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਸਾਥੀਆਂ ਨੂੰ ਨਾਲ ਲੈ ਕੇ ਮੀਟਿੰਗ ਵਿਚ ਪਹੁੰਚਣ ਦਾ ਸੱਦਾ ਦਿੱਤਾ।

 

Please Click here for Share This News

Leave a Reply

Your email address will not be published. Required fields are marked *