best platform for news and views

ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ‘ਚ ਪਿੰਡ ਧਾਂਦਰਾ ਦੀ ਟੀਮ ਜੇਤੂ

Please Click here for Share This News

ਧੂਰੀ, 22 ਮਈ (ਮਹੇਸ਼ ਜਿੰਦਲ) – ਬਾਬਾ ਦੀਪ ਸਿੰਘ ਸਪੋਰਟਸ ਕਲੱਬ ਧੂਰੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਦੂਜਾ ਕ੍ਰਿਕਟ ਟੂਰਨਾਮੈਂਟ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਕਰਾਇਆ ਗਿਆ। ਜਿਸ ਵਿਚ ਪਰਮਜੀਤ ਸਿੰਘ ਭਿੰਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆਂ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿਚ 20 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੌਰਾਨ ਪਿੰਡ ਮਾਨਾਂ ਦੀ ਟੀਮ ਨੇ ਪਹਿਲਾ ਅਤੇ ਪਿੰਡ ਧਾਂਦਰਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਉਨ•ਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਰਿੰਕਾ ਧਾਂਦਰਾ ਨੂੰ ਬੈੱਸਟ ਗੇਂਦਬਾਜ਼ ਅਤੇ ਰਾਜੂ ਮਾਨਾਂ ਨੂੰ ਬੈੱਸਟ ਬੇਟਸਮੈਨ ਵਜੋਂ ਚੁਣਿਆ ਗਿਆ। ਜੇਤੂਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਕਲੱਬ ਚੇਅਰਮੈਨ, ਪ੍ਰਭਜੋਤ ਸਿੰਘ, ਅਮਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਰੁਪਿੰਦਰ ਸਿੰਘ, ਹਨੀ, ਹਰਮਨ ਸਰਾਓ ਅਤੇ ਲਵੀ ਮੇਹਰਾ ਵੀ ਹਾਜ਼ਰ ਸਨ।

ਕੈਪਸ਼ਨ – ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਪਰਮਜੀਤ ਸਿੰਘ ਭਿੰਦੀ

Please Click here for Share This News

Leave a Reply

Your email address will not be published. Required fields are marked *