best platform for news and views

ਤ੍ਰਿਪਤ ਬਾਜਵਾ ਨੇ ਭਾਈ ਕਾਨ• ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

Please Click here for Share This News

ਚੰਡੀਗੜ•, 29 ਨਵੰਬਰ: ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਨ• ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ।
ਸ਼੍ਰੀ ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਤੇ ਪ੍ਰਕਾਸ਼ਿਤ ਕੀਤੀਆਂ ਤਿੰਨ ਪੁਸਤਕਾਂ- ‘ਸੁਲਤਾਨਪੁਰ ਲੋਧੀ’, ‘ਬਟਾਲਾ’ ਅਤੇ ‘ਡੇਰਾ ਬਾਬਾ ਨਾਨਕ’ ਵੀ ਰਲੀਜ ਕੀਤੀਆਂ।ਉਹਨਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਵਧੀਆ ਕਾਰਜ ਜਾਰੀ ਰੱਖਣ ਲਈ ਹੱਲਾਸ਼ੇਰੀ ਦਿੱਤੀ।
ਪੰਜਾਬ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਰਮਜੀਤ ਕੌਰ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਮਹਾਨ ਕੋਸ਼ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਮਹੱਤਵਪੂਰਨ ਪ੍ਰਕਾਸ਼ਨਾਵਾਂ ਵਿਚ ਸ਼ਾਮਿਲ ਹੈ ਅਤੇ ਬਾਕੀ ਪ੍ਰਕਾਸ਼ਨਾਵਾਂ ਦੇ ਮੁਕਾਬਲੇ ਹਮੇਸ਼ਾ ਹੀ ਭਾਈ ਕਾਨ• ਸਿੰਘ ਨਾਭਾ ਦੁਆਰਾ ਰਚਿਤ ਮਹਾਨ ਕੋਸ਼ ਦੀ ਮੰਗ ਵਧੇਰੇ ਰਹੀ ਹੈ। ਇਸੇ ਦੇ ਮੱਦੇਨਜ਼ਰ ਭਾਸ਼ਾ ਵਿਭਾਗ ਪੰਜਾਬ ਵਲੋਂ ਭਾਈ ਕਾਨ• ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ ਹੈ।
ਉਨ•ਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਵੱਡਾ ਕਾਰਨ ਇਹ ਹੈ ਕਿ ਵਿਭਾਗ ਵਲੋਂ ਇਸ ਮਹਤਵਪੂਰਨ ਕੋਸ਼ ਵਿਚ ਕਿਸੇ ਪ੍ਰਕਾਰ ਦੀ ਛੇੜਛਾੜ ਨਹੀਂ ਕੀਤੀ ਗਈ।ਇਹ ਭਾਈ ਕਾਨ• ਸਿੰਘ ਦੀ ਲਗਭਗ 15 ਵਰਿ•ਆ ਦੀ ਮਿਹਨਤ ਨਾਲ ਤਿਆਰ ਕੀਤਾ ਗਿਆ ਸੀ। 1930 ਵਿਚ ਪਹਿਲੀ ਵਾਰ ਮਹਾਰਾਜਾ ਭੁਪਿੰਦਰ ਸਿੰਘ ਨੇ ਰਿਆਸਤ ਪਟਿਆਲਾ ਵਲੋਂ 51000 ਰੁਪਏ ਖਰਚ ਕੇ ਇਸ ਦਾ ਪਹਿਲਾ ਐਡੀਸ਼ਨ ਪ੍ਰਕਾਸ਼ਿਤ ਕਰਵਾਇਆ ਸੀ।
ਡਾਇਰੈਕਟਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਤ ਮਹਾਨ ਕੋਸ਼ ਦੀ ਮੰਗ ਵਧੇਰੇ ਹੋਣ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਦੀ ਕੀਮਤ ਸਿਰਫ 500 ਰੁਪਏ ਹੈ ਅਤੇ ਬਜ਼ਾਰ ਵਿਚ ਨਿੱਜੀ ਪ੍ਰਕਾਸ਼ਕਾਂ ਅਤੇ ਹੋਰਨਾਂ ਅਦਾਰਿਆਂ ਵਲੋਂ ਵਿਚ ਛਾਪੇ ਜਾਂਦੇ ਮਾਹਨਕੋਸ਼ਾਂ ਦੀ ਕੀਮਤ ਘੱਟੋ ਘੱਟ ਇਸ ਤੋਂ ਪੰਜ ਗੁਣਾ ਵੱਧ ਹੈ।
ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਨੇ ਮੰਤਰੀ ਨੂੰ ਦੱਸਿਆ ਕਿ ਇੰਨਾਂ ਤੋਂ ਇਲਾਵਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਫਲਸਫੇ ਨਾਲ ਸਬੰਧਤ ਹੋਰ ਪੁਸਤਕਾਂ ਦਾ ਪ੍ਰਕਾਸ਼ਨ ਵੀ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸਾਲ 1969 ਤੋਂ ਚਲਾਈ ਜਾ ਰਹੀ ਭਾਸ਼ਾਈ ਅਤੇ ਸਭਿਆਚਾਰਕ, ਸਰਵੇਖਣ ਸਕੀਮ ਅਧੀਨ ਹੁਣ ਤੱਕ ਪੰਜਾਬ ਦੇ ਮਹੱਤਵਪੂਰਨ ਇਤਿਹਾਸਕ, ਭੁਗੋਲਿਕ, ਧਾਰਮਿਕ ਤੇ ਸਭਿਆਚਾਰਕ ਸਥਾਨਾਂ ਨਾਲ ਸਬੰਧਤ 55 ਦੇ ਲਗਭਗ ਪੁਸਤਕਾਂ ਪ੍ਰਕਾਸ਼ਨ ਲਈ ਤਿਆਰ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਚੇਰੀ ਸਿੱਖਿਆ ਮੰਤਰੀ ਦੇ ਵਿਸ਼ੇਸ਼ ਕਾਜ ਸਾਦਕ ਅਫ਼ਸਰ ਗੁਰਦਰਸ਼ਨ ਸਿੰਘ ਬਾਹੀਆ, ਡਿਪਟੀ ਡਾਇਰੈਕਟਰ ਡਾ. ਵੀਰਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਪਿਰਤਪਾਲ ਕੌਰ, ਸਹਾਇਕ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ, ਸਹਾਇਕ ਡਾਇਰੈਕਟਰ ਡਾ. ਹਰਨੇਕ ਸਿੰਘ, ਸਹਾਇਕ ਡਾਇਰੈਕਟਰ ਸ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਕੰਵਲਜੀਤ ਕੌਰ, ਖੋਜ ਅਫਸਰ ਸ੍ਰੀ ਪ੍ਰਵੀਨ ਕੁਮਾਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *