ਮਾਛੀਵਾੜਾ ਸਾਹਿਬ, 15 ਮਈ (ਹਰਪ੍ਰੀਤ ਸਿੰਘ ਕੈਲੇ) – ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ•ਾ ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਹਲਕੇ ਵਿਚ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਵਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਲਈ ਖ਼ਤਰੇ ਦੀ ਘੰਟੀ ਹੈ ਕਿਉਂਕਿ ਕਾਂਗਰਸ, ਆਪ ਤੇ ਪੀਡੀਏ ਦੇ ਉਮੀਦਵਾਰ ਉਨ•ਾਂ ਦੀ ਬਰਾਬਰੀ ਕਰਨ ਵਿਚ ਅਸਫਲ ਰਹੇ ਹਨ।
ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਨੇ ਕਿਹਾ ਕਿ ਹੁਣ ਤੱਕ ਪਿੰਡਾਂ ਵਿਚ ਕੀਤੀਆਂ ਚੋਣ ਮੀਟਿੰਗਾਂ ‘ਚ ਲੋਕਾਂ ਨੇ ਵੱਡੀ ਗਿਣਤੀ ਵਿਚ ਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਪਾਰਟੀਆਂ ਤੋਂ ਲੋਕ ਕਿਨਾਰਾ ਕਰ ਰਹੇ ਹਨ ਕਿਉਂਕਿ ਉਹ ਪਿੰਡਾਂ ਦੇ ਲੋਕਾਂ ਦਾ ਵਿਸ਼ਵਾਸ਼ ਜਿੱਤਣ ਵਿਚ ਨਾਕਾਮ ਰਹੇ ਹਨ। ਬਬਲੂ ਲੋਪੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਵਿਕਾਸ ਕੀਤਾ ਹੈ ਉਹ ਸਭ ਦੇ ਸਾਹਮਣੇ ਹਨ ਤੇ ਚੋਣ ਵਾਅਦੇ ਪੂਰੇ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਹਰ ਫਰੰਟ ਦੇ ਫੇਲ ਸਾਬਤ ਹੋਏ ਹਨ। ਆਪ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਝਾੜੂ ਹੁਣ ਖਿੱਲਰ ਚੁੱਕਿਆ ਹੈ ਤੇ ਆਪਣਾ ਆਧਾਰ ਵੀ ਖੋ ਚੁੱਕਿਆ ਹੈ ਤੇ ਬਾਕੀ ਪਾਰਟੀਆਂ ਦੇ ਉਮੀਦਵਾਰ ਵੀ ਨਵੇਂ ਚਿਹਰੇ ਹੋਣ ਕਾਰਨ ਲੋਕ ਉਨਾਂ ਤੋਂ ਅਣਜਾਣ ਹਨ ਇਸ ਲਈ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ• ਸਾਹਿਬ ਤੋਂ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦਾ ਜਿੱਤਣਾ ਲਗਭਗ ਤੈਅ ਹੈ ਕਿਉਂਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਜੋ ਵਿਕਾਸ ਹੋਇਆ ਉਸਦੀ ਬਰਾਬਰੀ ਕਾਂਗਰਸ ਪਾਰਟੀ ਨਹੀਂ ਕਰ ਸਕਦੀ। ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ 19 ਮਈ ਨੂੰ ਤੱਕੜੀ ਦਾ ਬਟਨ ਦਬਾ ਕੇ ਦਰਬਾਰਾ ਸਿੰਘ ਗੁਰੂ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ ਤਾਂ ਜੋ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਉਨਾਂ ਨਾਲ ਯੂਥ ਆਗੂ ਕਰਮਜੀਤ ਸਿੰਘ ਲੋਪੋਂ ਵੀ ਮੌਜੂਦ ਸਨ।
ਫੋਟੋ ਕੈਪਸ਼ਨ
ਮਾਛੀਵਾੜਾ ਬਬਲੂ ਲੋਪੋਂ : ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿਹਾਤੀ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ।