best platform for news and views

ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਬਚਾਉਣਾ ਸਮੇਂ ਦੀ ਲੋੜ- ਹਰਪਾਲ ਸਿੰਘ ਚੀਮਾ

Please Click here for Share This News

ਚੰਡੀਗੜ੍ਹ, 20 ਮਈ 2019
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਸਮੇਤ ਦੇਸ਼ ਦੀਆਂ ਦੂਸਰੀਆਂ ਸੰਵਿਧਾਨਿਕ ਸੰਸਥਾਵਾਂ ‘ਚ ਵਧਦੀ ਸਿਆਸੀ ਦਖ਼ਲਅੰਦਾਜ਼ੀ ਅਤੇ ਡਿਗਦੇ ਜਾ ਰਹੇ ਮਿਆਰ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਬਚਾਏ ਰੱਖਣ ਲਈ ਦੇਸ਼ ਦੀਆਂ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਬਚਾਉਣਾ ਜ਼ਰੂਰੀ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਭਾਰਤੀ ਮੁੱਖ ਚੋਣ ਕਮਿਸ਼ਨਰ (ਈਸੀਆਈ) ‘ਤੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣ ਦੀਆਂ ਸ਼ਿਕਾਇਤਾਂ ‘ਚ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਉਸ ਨੇ ਇਸ ਮਹੱਤਵਪੂਰਨ ਸੰਵਿਧਾਨਿਕ ਸੰਸਥਾ ਦੀ ਗਰਿਮਾ ਨੂੰ ਵੱਡੀ ਸੱਟ ਵੱਜੀ ਹੈ, ਕਿਉਂਕਿ ਇਸ ਮਹਾਨ ਸੰਸਥਾ ‘ਤੇ ਦੇਸ਼ ਅੰਦਰ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਦੀ ਜ਼ਿੰਮੇਵਾਰੀ ਹੈ।
ਚੀਮਾ ਨੇ ਕਿਹਾ ਕਿ ਮੋਦੀ ਨੂੰ ਕਲੀਨ ਚਿੱਟ ਦੇਣ ਸੰਬੰਧੀ ਚੋਣ ਕਮਿਸ਼ਨ ਦੇ ਮੈਂਬਰ ਅਸ਼ੋਕ ਲਵਾਸਾ ਵੱਲੋਂ ਉਠਾਏ ਗਏ ਸਵਾਲ ਅਤੇ ਲਵਾਸਾ ਨਾਲ ਕੀਤੇ ਗਏ ਅਨੈਤਿਕ ਵਿਵਹਾਰ ਨਾਲ ਸਾਬਤ ਹੁੰਦਾ ਹੈ ਕਿ ਇਹ ਸੰਵਿਧਾਨਕ ਸੰਸਥਾ ਭਾਰੀ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਇਸ ਦਾ ਵਜੂਦ ਹੀ ਖ਼ਤਰੇ ‘ਚ ਹੈ। ਚੀਮਾ ਨੇ ਕਿਹਾ ਕਿ ਲਵਾਸਾ ਵੱਲੋਂ ਲਿਖਿਆ ਗਿਆ ਅਸਹਿਮਤੀ ਨੋਟ ਨੂੰ ਰਿਕਾਰਡ ‘ਤੇ ਨਾ ਲਿਆਉਣਾ ਅਤੇ ਬੈਠਕ ‘ਚੋਂ ਗੈਰ ਹਾਜ਼ਰ ਦਿਖਾਉਣਾ ਬੇਹੱਦ ਗੰਭੀਰ ਗੱਲਾਂ ਹਨ। ਜਿਸ ਪ੍ਰਤੀ ਦੇਸ਼ ਦੀ ਜਨਤਾ ਦਾ ਸੁਚੇਤ ਹੋਣਾ ਬੇਹੱਦ ਜ਼ਰੂਰੀ ਹੈ।
ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਾਲੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਚੋਣ ਕਮਿਸ਼ਨ ਯੂਜੀਸੀ, ਯੂਪੀਐਸਸੀ,  ਯੋਜਨਾ  ਬੋਰਡ, ਆਰਬੀਆਈ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਦੀਆਂ ਸਰਵਉੱਚ ਸੰਵਿਧਾਨਿਕ ਸੰਸਥਾਵਾਂ ਦੇ ਮਿਆਰ ਨੂੰ ਠੇਸ ਪਹੁੰਚਾਈ ਗਈ ਹੈ।

Please Click here for Share This News

Leave a Reply

Your email address will not be published. Required fields are marked *