best platform for news and views

ਦੇਸ਼ ਦੀ ਏਕਤਾ ਨੂੰ ਖੰਡਿਤ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ- ਔਜਲਾ 

Please Click here for Share This News

ਪੁਲਵਾਮਾ ਕਾਂਡ ਦੌਰਾਨ ਪ੍ਰਧਾਨ ਮੰਤਰੀ ਫੋਟੋ ਸ਼ੂਟ ਕਰਨ ਚ ਰੁੱਝੇ- ਔਜਲਾ

ਰਾਜਨ ਮਾਨ

ਅੰਮ੍ਰਿਤਸਰ, 21 ਅਪ੍ਰੈਲ :ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਸਮੇਂ ਦੇਸ਼ ਵਿੱਚ ਜਿਥੇ ਸੰਵਿਧਾਨਿਕ ਸੰਸਥਾਵਾਂ ਨੂੰ ਕਮਜੋਰ ਕੀਤਾ ਗਿਆ ਉਥੇ ਹੀ ਪਿਛਲੇ ੫ ਸਾਲਾਂ ਅੰਦਰ ਦੇਸ਼ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਹੋਏ ਭਾਰੀ ਵਾਧੇ ਨੇ ਘੱਟ ਗਿਣਤੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ।
ਸ. ਔਜਲਾ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਕਿ ਦੇਸ਼ ਵਾਸੀਆਂ ਨੂੰ ਝੂਠ ਬੋਲਕੇ ਦੇਸ਼ ਦੀ ਸੱਤਾ ਤੇ ਕਾਬਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਹਮੇਸ਼ਾਂ ਝੂਠ ਦੀ ਰਾਜਨੀਤੀ ਕੀਤੀ ਹੈ ਅਤੇ ਦੇਸ਼ ਵਾਸੀਆਂ ਨਾਲ ਚੋਣਾਂ ਤੋਂ ਪਹਿਲ਼ਾਂ ਕੀਤੇ ਵਾਅਦਿਆਂ ਨੂੰ ਭਾਜਪਾ ਆਗੂਆਂ ਨੇ ਜੁਮਲੇ ਦਾ ਨਾਮ ਦਿਤਾ ਜਿਸ ਕਾਰਨ ਦੇਸ਼ ਵਾਸੀ ਪਿਛਲੇ ੫ ਸਾਲ ਲਗਾਤਾਰ ਪ੍ਰਧਾਨ ਮੰਤਰੀ ਦੇ ਮੂੰਹ ਵੱਲ ਵੇਖਦੇ ਰਹੇ ਤੇ ਪ੍ਰਧਾਨ ਮੰਤਰੀ ਵਾਰ ਵਾਰ ਆਪਣਾ ਰੂਪ ਬਦਲਕੇ ਨਵਾਂ ਝੂਠ ਲੋਕਾਂ ਦੀ ਕਚਹਿਰੀ ਵਿੱਚ ਛੱਡਦੇ ਰਹੇ, ਪਰ ਸਿਆਣੇ ਕਹਿੰਦੇ ਹਨ ਕਿ ਕਾਠ ਦੀ ਹਾਂਡੀ ਵਾਰ ਵਾਰ ਨਹੀਂ ਚੜਦੀ ਦੇ ਅਖਾਣ ਮੁਤਾਬਿਕ ਦੇਸ਼ ਦੀ ਜਨਤਾ ਭਾਜਪਾ ਦੀ ਚਾਲ ਨੂੰ ਸਮਝ ਚੁੱਕੀ ਹੈ ਅਤੇ ਭਾਜਪਾ ਵਲੋਂ ਝੂਠ ਬੋਲਕੇ ਦੇਸ਼ ਵਾਸੀਆਂ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਲੁਭਾਉਣ ਦੀ ਕੋਸਿਸ਼ ਨੂੰ ਦੇਸ਼ ਵਾਸੀ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਸ. ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਜਿੰਨਾਂ ਦਾ ਨੀਂਹ ਪੱਥਰ ਪਿਛਲੀ ਸਰਕਾਰ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵੱਲੋਂ ਰੱਖੇ ਗਏ ਸੀ ਜਦਕਿ ਉਨ੍ਹਾਂ ਪ੍ਰੋਜੈਕਟਾਂ ਅਤੇ ਸਕੀਮਾਂ ਨੂੰ ਆਪਣੀ ਪ੍ਰਾਪਤੀ ਦੱਸਕੇ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਤੋਂ ਫੋਕੀ ਵਾਹ ਵਾਹ ਲੈਣ ਦੀ ਕੋਸ਼ਿਸ ਚ ਰਹਿੰਦੇ ਹਨ। ਜਿਸ ਸਮੇਂ ਦੇਸ਼ ਵਾਸੀ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਆਪਣੇ ੪੨ ਬਹਾਦਰ ਸੈਨਿਕਾਂ ਦੀਆਂ ਲਾਸ਼ਾਂ ਨੂੰ ਯਾਦ ਕਰ ਰਹੇ ਸਨ ਤੇ ਉਨਾਂ ਦੀਆਂ ਅੱਖਾਂ ਚੋਂ ਵਗਦਾ ਪਾਣੀ ਦਰਿਆ ਦਾ ਰੂਪ ਧਾਰਨ ਕਰ ਰਿਹਾ ਸੀ ਉਸ ਸਮੇਂ ਦੇਸ਼ ਨੂੰ ਸਭ ਤੋਂ ਅੱਗੇ ਰੱਖਣ ਦਾ ਝੂਠਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਮਰਿਆਂ ਸਾਹਮਣੇ ਫੋਟੋ ਸ਼ੂਟ ਕਰਨ ਵਿੱਚ ਰੁੱਝੇ ਹੋਏ ਸਨ। ਸ. ਔਜਲਾ ਨੇ ਕਿਹਾ ਕਿ ਦੇਸ਼ ਵਾਸੀਆਂ ਨਾਲ ਝੂਠ ਬੋਲਣ ਦਾ ਹੱਦਬੰਨਾ ਟੱਪ ਚੁੱਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਸੁਰੱਖਿਆ ਦੇ ਨਾਂਅ ਤੇ ਵੀ ਹਮੇਸ਼ਾਂ ਝੂਠ ਬੋਲ ਰਹੇ ਹਨ ਤੇ ਉਹ ਦੇਸ਼ ਵਾਸੀਆਂ ਅੱਗੇ ਵਾਰ ਵਾਰ ਝੂਠ ਬੋਲ ਕੇ ਆਪਣੇ ਝੂਠ ਨੂੰ ਸੱਚ ਸਾਬਤ ਕਰਨ ਤੇ ਲੱਗੇ ਹੋਏ ਹਨ।ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਭਾਜਪਾ ਦੇ ਫ੍ਰੇਬ ਨੂੰ ਸਮਝ ਚੁੱਕੇ ਹਨ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਦੇਸ਼ ਦੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦੇਣਗੇ।

Please Click here for Share This News

Leave a Reply

Your email address will not be published. Required fields are marked *