ਭਿੱਖੀਵਿੰਡ, 18 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਭਾਰਤੀ ਹਵਾਈ ਫੋਜ ਦੇ ਏਅਰ ਮਾਰਸ਼ਲ ਅਰਜਨ ਸਿੰਘ ਦੇਸ਼ ਭਾਰਤ ਦੇ ਅਨਮੋਲ ਹੀਰੇ ਸਨ, ਜਿਹਨਾਂ ਦੇ ਦੁਨੀਆਂ ਤੋਂ ਤੁਰ ਜਾਣ ਨਾਲ ਦੇਸ਼ ਨੂੰ ਨਾ ਭੁਲਣ ਵਾਲਾ ਘਾਟਾ ਪਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਲੋਕ ਇਨਸਾਫ ਪਾਰਟੀ ਮਾਝਾ ਜੋਨ ਇੰਚਾਰਜ ਅਮਰੀਕ ਸਿੰਘ ਵਰਪਾਲ, ਜਿਲ੍ਹਾ ਯੂਥ ਪ੍ਰਧਾਨ ਸ਼ਮਸੇਰ ਸਿੰਘ ਮਥਰੇਵਾਲੀਆ, ਆਮ ਆਦਮੀ ਪਾਰਟੀ ਦੇ ਆਗੂ ਸੁਖਬੀਰ ਸਿੰਘ ਵਲਟੋਹਾ, ਆਪ ਆਗੂ ਸੁਖਜਿੰਦਰ ਸਿੰਘ ਪੰਨੂ, ਕਰਮਜੀਤ ਸਿੰਘ ਦਿਉਲ ਨੇ ਸਾਂਝੇ ਤੌਰ ‘ਤੇ ਕੀਤਾ ਅਤੇ ਆਖਿਆ ਕਿ ਏਅਰ ਮਾਰਸ਼ਲ ਅਰਜਨ ਸਿੰਘ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪਹਿਰਾ ਦਿੱਤਾ ਹੈ ਤੇ ਉਹਨਾਂ ਦੀਆਂ ਦੇਸ਼ ਪ੍ਰਤੀ ਕੀਤੀਆਂ ਗਈਆਂ ਸੇਵਾਵਾਂ ਨੂੰ ਲੋਕ ਹਮੇਸ਼ਾਂ ਯਾਦ ਰੱਖਣਗੇ। ਉਪਰੋਕਤ ਨੇਤਾਵਾਂ ਨੇ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਕਿ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸੇ। ਇਸ ਮੌਕੇ ਅਜੀਤ ਸਿੰਘ ਬਰਾੜ, ਧੀਰਾ ਸਿੰਘ ਬੰਡਾਲਾ, ਬਾਬਾ ਰਾਜ ਸਿੰਘ ਗਿੱਲ, ਪਰਮਿੰਦਰ ਸਿੰਘ ਵਿਲਖੂ, ਹਰਜਿੰਦਰ ਸਿੰਘ ਲਾਲਾ ਆਦਿ ਨੇ ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
